22.8 C
Toronto
Wednesday, September 9, 2026
spot_img
HomeਕੈਨੇਡਾFrontਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਖਿਲਾਫ ਕੀਤੇ ਤਿੱਖੇ ਸ਼ਬਦੀ ਹਮਲੇ

ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਖਿਲਾਫ ਕੀਤੇ ਤਿੱਖੇ ਸ਼ਬਦੀ ਹਮਲੇ

ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਖਿਲਾਫ ਕੀਤੇ ਤਿੱਖੇ ਸ਼ਬਦੀ ਹਮਲੇ
ਕਿਹਾ : ਬੇਅਦਬੀਆਂ ਦੇ ਝੂਠੇ ਦੋਸ਼ ਲਗਾ ਕੇ ਅਕਾਲੀ ਦਲ ਨੂੰ ਕੀਤਾ ਗਿਆ ਬਦਨਾਮ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਖਿਲਾਫ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਬਾਦਲ ਨੇ ਕਿਹਾ ਕਿ ਬੇਅਦਬੀਆਂ ਦੇ ਝੂਠੇ ਦੋਸ਼ ਲਗਾ ਕੇ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ ਹੈ, ਪਰ ਪੰਜਾਬ ਦੇ ਸੂਝਵਾਨ ਲੋਕ ਹੁਣ ਵਿਰੋਧੀਆਂ ਦੀਆਂ ਚਾਲਾਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ। ਧਰਮਕੋਟ ਵਿਚ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਲੰਘੇ 10 ਸਾਲਾਂ ਵਿਚ 650 ਧਾਰਮਿਕ ਬੇਅਦਬੀਆਂ ਹੋਈਆਂ ਹਨ, ਜਿਨ੍ਹਾਂ ਵਿਚੋਂ ਮਲੇਰਕੋਟਲਾ ਬੇਅਦਬੀ ਕੇਸ ਵਿਚ ਆਮ ਆਦਮੀ ਪਾਰਟੀ ਦਾ ਆਗੂ ਹੀ ਕਸੂਰਵਾਰ ਪਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਵਿਰੋਧੀ ਪਾਰਟੀਆਂ ਦੀ ਸਾਰੀ ਤਾਕਤ ਲੱਗੀ ਹੋਈ ਹੈ, ਪਰ ਸਾਡੇ ਬਜ਼ੁਰਗਾਂ ਦੀਆਂ ਕੁਰਬਾਨੀਆਂ ਨਾਲ 105 ਸਾਲ ਪਹਿਲਾਂ ਖੜ੍ਹੀ ਹੋਈ ਪਾਰਟੀ ਕਦੇ ਵੀ ਖਤਮ ਨਹੀਂ ਹੋਵੇਗੀ।

RELATED ARTICLES
POPULAR POSTS