22.8 C
Toronto
Wednesday, September 9, 2026
spot_img
HomeਕੈਨੇਡਾFrontਰਾਹੁਲ ਗਾਂਧੀ ਨੇ ਖੁਦਕੁਸ਼ੀ ਮਾਮਲੇ ’ਚ ਭਗਵੰਤ ਮਾਨ ਨੂੰ ਘੇਰਿਆ

ਰਾਹੁਲ ਗਾਂਧੀ ਨੇ ਖੁਦਕੁਸ਼ੀ ਮਾਮਲੇ ’ਚ ਭਗਵੰਤ ਮਾਨ ਨੂੰ ਘੇਰਿਆ

ਰਾਹੁਲ ਗਾਂਧੀ ਨੇ ਖੁਦਕੁਸ਼ੀ ਮਾਮਲੇ ’ਚ ਭਗਵੰਤ ਮਾਨ ਨੂੰ ਘੇਰਿਆ
ਸੀਐਮ ਮਾਨ ਦਾ ਰਾਹੁਲ ਨੂੰ ਜਵਾਬ – ਕਿਹਾ, ਲਾਸ਼ਾਂ ’ਤੇ ਸਿਆਸਤ ਨਾ ਕਰੋ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਇਕ ਪਿੰਡ ਵਾਸੀ ਦੀ ਕਥਿਤ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਲਾਸ਼ਾਂ ’ਤੇ ਸਿਆਸਤ ਨਾ ਕਰਨ। ਮਾਨ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਗਿ੍ਰਫਤਾਰ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਦੇ ਰਹਿਣ ਵਾਲੇ 47 ਸਾਲਾਂ ਦੇ ਵਿਅਕਤੀ ਗੁਲਜ਼ਾਰ ਸਿੰਘ ਦੀ ਸੋਮਵਾਰ ਰਾਤ ਨੂੰ ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਜਾਨ ਚਲੇ ਗਈ ਸੀ। ਉਸਦੇ ਪਰਿਵਾਰ ਦਾ ਕਹਿਣਾ ਸੀ ਕਿ ਗੁਲਜ਼ਾਰ ਸਿੰਘ ਨੇ ਲੰਘੀ 6 ਸਤੰਬਰ ਨੂੰ ਦਿੜ੍ਹਬਾ ਵਿਚ ਇਕ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇਲਾਕੇ ਵਿਚ ਨਸ਼ਿਆਂ ਦੀ ਸਪਲਾਈ ਬਾਰੇ ਸਵਾਲ ਕੀਤਾ ਸੀ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਸ ਖੁਦਕੁਸ਼ੀ ਮਾਮਲੇ ’ਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਬੋਲਿਆ ਅਤੇ ਮੰਗ ਕੀਤੀ ਕਿ ਸੀਐਮ ਮਾਨ ਤੁਰੰਤ ਹਰਪਾਲ ਸਿੰਘ ਚੀਮਾ ਤੋਂ ਅਸਤੀਫਾ ਲੈਣ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ। ਸੀਐਮ ਭਗਵੰਤ ਮਾਨ ਨੇ ਪੰਜਾਬ ਵਿਚ ਨਸ਼ੇ ਦੀ ਲਤ ਫੈਲਣ ਲਈ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

RELATED ARTICLES
POPULAR POSTS