ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੈਨੇਡਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਕੈਨੇਡਾ ਦੇ ਕਾਨੂੰਨ ਤਹਿਤ ਕਥਿਤ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਖਿਲਾਫ ਦਰਜ ਕੀਤਾ ਗਿਆ ਹੈ। ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੀ ਸਿੱਖ ਹਿਊਮਨ ਰਾਈਟਸ ਜਥੇਬੰਦੀ ਨੇ ਕੈਨੇਡਾ ਦੀ ਓਨਟਾਰੀਓ ਅਦਾਲਤ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਨੁੱਖੀ ਅਧਿਕਾਰਾਂ ਲਈ ਸੰਸਥਾ ਬਾਰੇ ਇਤਰਾਜ਼ਯੋਗ ਬਿਆਨ ਦੇਣ ਖਿਲਾਫ ਇੱਕ ਮਿਲੀਅਨ ਡਾਲਰ ਦੀ ਮਾਣਹਾਨੀ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕੈਪਟਨ ਦੇ ਅਜਿਹੇ ਬਿਆਨਾਂ ‘ਤੇ ਸਥਾਈ ਰੋਕ ਲਾਉਣ ਦੀ ਵੀ ਮੰਗ ਕੀਤੀ । ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਜਥੇਬੰਦੀ ਖਿਲਾਫ ਬਿਆਨ ਦੇਣ ਕਾਰਨ ਨਾਨ-ਪ੍ਰਾਫਿਟ ਸੰਸਥਾ ਦੇ ਵੱਕਾਰ ਨੂੰ ਕਾਫੀ ਠੇਸ ਪਹੁੰਚੀ ਹੈ ਜਿਸ ਕਾਰਨ ਕੈਪਟਨ ਨੂੰ ਇਹ ਹਰਜਾਨਾ ਭਰਨਾ ਹੋਵੇਗਾ। ਜਥੇਬੰਦੀ ਦੇ ਦੱਸਣ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ, ਅਮਰੀਕਾ ਤੇ ਯੂਰਪ ਵਿੱਚ ਆਪਣੀਆਂ ਸਿਆਸੀ ਰੈਲੀਆਂ ਦੌਰਾਨ ਸਿੱਖਸ ਫਾਰ ਜਸਟਿਸ ਜਥੇਬੰਦੀ ਦੇ ਆਈਐਸਆਈ ਵਰਗੇ ਅੱਤਵਾਦੀ ਗਰੁੱਪ ਨਾਲ ਸਬੰਧ ਹੋਣ ਬਾਰੇ ਕਿਹਾ ਸੀ। ਕੈਪਟਨ ਨੇ ਕਿਹਾ ਸੀ ਕਿ ਸਿੱਖਸ ਫਾਰ ਜਸਟਿਸ ਭਾਰਤ ਵਿਰੋਧੀ ਤਾਕਤਾਂ ਜਿਵੇਂ ਕਿ ਆਈਐਸਆਈ ਦੇ ਹੱਥਾਂ ਵਿੱਚ ਖੇਡਦੀ ਹੈ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …