Breaking News
Home / ਪੰਜਾਬ / ਨਿਰਪੱਖ ਹੋ ਕੇ ਕਰਾਂਗਾ ਜਾਂਚ : ਰਣਜੀਤ ਸਿੰਘ

ਨਿਰਪੱਖ ਹੋ ਕੇ ਕਰਾਂਗਾ ਜਾਂਚ : ਰਣਜੀਤ ਸਿੰਘ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਨੇ ਕਿਹਾ ਕਿ ਮੈਂ ਬੇਅਦਬੀ ਕਾਂਡ ਬਾਰੇ ਚਸ਼ਮਦੀਦਾਂ ਤੇ ਸਬੰਧਤ ਲੋਕਾਂ ਦੇ ਸਾਰੇ ਬਿਆਨ ਘਟਨਾਵਾਂ ਵਾਲੀਆਂ ਥਾਵਾਂ ‘ਤੇ ਜਾ ਕੇ ਰਿਕਾਰਡ ਕਰਾਂਗਾ ਤਾਂ ਕਿ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਚੇਤੇ ਰਹੇ ਕੈਪਟਨ ਅਮਰਿੰਦਰ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੀ ਜਾਂਚ ਲਈ ਸਾਬਕਾ ਜੱਜ ਰਣਜੀਤ ਸਿੰਘ ਕਮਿਸ਼ਨ ਦਾ ਗਠਨ ਕੀਤਾ ਹੈ। ਇਸ ਤੋਂ ਪਹਿਲਾਂ ਬਾਦਲ ਸਰਕਾਰ ਨੇ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ ਕੀਤਾ ਸੀ ਜਿਸ ਨੂੰ ਕੈਪਟਨ ਸਰਕਾਰ ਨੇ ਰੱਦ ਕਰ ਦਿੱਤਾ ਹੈ। ਰਣਜੀਤ ਸਿੰਘ ਨੇ ਕਿਹਾ ਕਿ ਮੇਰੀ ਜਾਂਚ ਦੇ ਘੇਰੇ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ, ਕੁਰਾਨ ਤੇ ਗੀਤਾ ਦੀ ਬੇਅਦਬੀ ਨਾਲ ਜੁੜੇ ਸਾਰੇ ਕੇਸ ਆਉਣਗੇ। ਉਨ੍ਹਾਂ ਕਿਹਾ ਕਿ ਮੈਂ ਆਪਣੇ ਪੱਧਰ ‘ਤੇ ਬਿਲਕੁਲ ਨਿਰਪੱਖ ਹੋ ਕੇ ਤੇ ਬਿਨਾ ਕਿਸੇ ਭੇਦਭਾਵ ਤੋਂ ਲੋਕਾਂ ਦੇ ਵਿਚਾਰ ਲੈਣਾ ਚਾਹੁੰਦਾ ਹਾਂ ਤੇ ਫੇਰ ਹੀ ਕਿਸੇ ਨਤੀਜੇ ‘ਤੇ ਪੁੱਜਾਂਗਾ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …