ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਉਠਾਇਆ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ਨੂੰ ਅੱਜ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਵਿਚ ਉਠਾਇਆ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਸਤਲੁਜ ਯਮਨਾ ਲਿੰਕ ਨਹਿਰ ਕਾਰਨ ਅੱਸੀ ਦੇ ਦਹਾਕੇ ਵਿਚ ਵੱਡੀ ਹਿੰਸਾ ਹੋਈ ਸੀ ਤੇ ਇਸ ਲਈ ਹੁਣ ਸਰਕਾਰ ਨੂੰ ਜ਼ਿੰਮੇਵਾਰੀ ਵਾਲੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਕਾਂਗਰਸੀ ਐਮ.ਪੀ. ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਨੂੰ ਅੱਗ ਵੱਲ ਨਾ ਧੱਕੋ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਹਿੱਤ ਵਿਚ ਫੈਸਲਾ ਲੈਣਾ ਚਾਹੀਦਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਇਸ ਮੌਕੇ 56 ਡਾਰਕ ਜੋਨਜ਼ ਹਨ ਤੇ ਪੰਜਾਬ ਵਿਚ ਸੈਂਕੜੇ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਇਸ ਮੌਕੇ ਅਕਾਲੀ ਐਮ.ਪੀ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦਾ ਮਸਲਾ ਰਿਪੇਰੀਅਨ ਕਾਨੂੰਨਾਂ ਤਹਿਤ ਹੱਲ ਹੋਣਾ ਚਾਹੀਦਾ ਹੈ।
Check Also
ਮੋਦੀ ਸਰਕਾਰ ਦੇ ਭਾਰਤ ’ਚ ਬਰਾਬਰੀ ਦੇ ਦਾਅਵੇ ਨੂੰ ਕਾਂਗਰਸ ਨੇ ਕੀਤਾ ਖਾਰਜ – ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ …