14.2 C
Toronto
Friday, September 11, 2026
spot_img
Homeਹਫ਼ਤਾਵਾਰੀ ਫੇਰੀਪੰਜਾਬ ਕਾਂਗਰਸ 'ਚ ਜਲਦ ਧੜੇਬੰਦੀ ਹੋਵੇਗੀ ਖਤਮ : ਸਚਿਨ ਪਾਇਲਟ

ਪੰਜਾਬ ਕਾਂਗਰਸ ‘ਚ ਜਲਦ ਧੜੇਬੰਦੀ ਹੋਵੇਗੀ ਖਤਮ : ਸਚਿਨ ਪਾਇਲਟ

ਪੰਜਾਬ ਕਾਂਗਰਸ ‘ਚ ਜਲਦ ਧੜੇਬੰਦੀ ਹੋਵੇਗੀ ਖਤਮ : ਸਚਿਨ ਪਾਇਲਟਪੰਜਾਬ ਕਾਂਗਰਸ ਮਾਮਲਿਆਂ ਦੇ ਨਵੇਂ ਬਣਾਏ ਗਏ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਕੇ ਸੂਬੇ ਵਿਚ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ।
ਸਚਿਨ ਪਾਇਲਟ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਮਿਲ-ਜੁਲ ਕੇ ਕੰਮ ਕਰਨਗੇ।
ਸਚਿਨ ਪਾਇਲਟ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਸੂਬੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਗੱਲਬਾਤ ਕੀਤੀ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ ਹੈ।
– ਪਰਵਾਸੀ ਨਿਊਜ਼

 

RELATED ARTICLES
POPULAR POSTS