22.1 C
Toronto
Friday, September 11, 2026
spot_img
HomeਕੈਨੇਡਾFrontਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ’ਚ ਸੁਖਬੀਰ ਸਿੰਘ ਬਾਦਲ ‘ਸਿੱਟ’ ਅੱਗੇ...

ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ’ਚ ਸੁਖਬੀਰ ਸਿੰਘ ਬਾਦਲ ‘ਸਿੱਟ’ ਅੱਗੇ ਨਹੀਂ ਹੋਏ ਪੇਸ਼

ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ’ਚ ਸੁਖਬੀਰ ਸਿੰਘ ਬਾਦਲ ‘ਸਿੱਟ’ ਅੱਗੇ ਨਹੀਂ ਹੋਏ ਪੇਸ਼
‘ਆਪ’ ਆਗੂਆਂ ਨੇ ਕਿਹਾ : ਭਾਜਪਾ ਅਤੇ ਅਕਾਲੀ ਦਲ ਦਾ ਹੋ ਰਿਹਾ ਹੈ ਸਮਝੌਤਾ
ਚੰਡੀਗੜ੍ਹ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ੁੱਕਰਵਾਰ ਨੂੰ ਐਸ.ਆਈ.ਟੀ.  ਅੱਗੇ ਪੇਸ਼ ਨਹੀਂ ਹੋਏ। ਸੁਖਬੀਰ ਬਾਦਲ ਨੂੰ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਐਸ.ਆਈ.ਟੀ. ਦੇ ਮੁੱਖ ਦਫਤਰ ਵਿਚ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਦੇ ਵਕੀਲ ਅਤੇ ਸੀਨੀਅਰ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਬੰਟੀ ਰੋਮਾਣਾ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੁਲਿਸ ਇੰਸਟੀਚਿਊਟ ਵਿਚ ਸਵੇਰੇ 11 ਵਜੇ ਤੋਂ ਪਹਿਲਾਂ ਹੀ ਪਹੁੰਚ ਗਏ ਸਨ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਰਣਬੀਰ ਸਿੰਘ ਢੀਂਡਸਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸੁਖਬੀਰ ਸਿੰਘ ਬਾਦਲ ਅੱਜ ‘ਸਿੱਟ’ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਵਿਚਾਲੇ ਸਮਝੌਤਾ ਹੋ ਰਿਹਾ ਹੈ। ਢੀਂਡਸਾ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਭਾਜਪਾ ਨੇ ਸੁਖਬੀਰ ਬਾਦਲ ਨੂੰ ਕਿਹਾ ਹੈ ਕਿ ਉਹ ‘ਸਿੱਟ’ ਦੇ ਸਾਹਮਣੇ ਪੇਸ਼ ਨਾ ਹੋਣ ਅਤੇ ਉਨ੍ਹਾਂ ਨੂੰ ਪਾਰਟੀ ਵਲੋਂ ਬਚਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਫਰੀਦਕੋਟ ਦੇ ਪਿੰਡ ਬਹਿਬਲ ਕਲਾਂ ’ਚ ਬੇਅਦਬੀਆਂ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਸਿੱਖ ਸ਼ਰਧਾਲੂਆਂ ’ਤੇ ਪੁਲਿਸ ਨੇ ਫਾਇਰਿੰਗ ਕਰ ਦਿੱਤੀ ਸੀ। ਇਸ ਫਾਇਰਿੰਗ ਵਿਚ ਦੋ ਸਿੱਖ ਨੌਜਵਾਨਾਂ ਦੀ ਜਾਨ ਚਲੇ ਗਈ ਸੀ। ਉਸ ਸਮੇਂ ਪੰਜਾਬ ਵਿਚ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਸੀ ਅਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਗ੍ਰਹਿ ਮੰਤਰੀ ਸਨ।

RELATED ARTICLES
POPULAR POSTS