Breaking News
Home / ਪੰਜਾਬ / ਹਰਜੀਤ ਸੱਜਣ ਨੂੰ ਭਾਰਤ ਦਾ ਸਲਿਊਟ

ਹਰਜੀਤ ਸੱਜਣ ਨੂੰ ਭਾਰਤ ਦਾ ਸਲਿਊਟ

ਕੈਨੇਡਾ ਦੇ ਪਹਿਲੇ ਦਸਤਾਰਧਾਰੀ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਭਾਰਤ ਨੇ ਦਿੱਤਾ ਗਾਰਡ ਆਫ਼ ਆਨਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਸੱਤ ਦਿਨਾਂ ਦੌਰੇ ‘ਤੇ ਪਹੁੰਚੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਦਿੱਲੀ ‘ਚ ਰਾਇਸਿਨਾ ਹਿੱਲਸ ‘ਤੇ ‘ਗਾਰਡ ਆਫ ਆਨਰ’ ਦਿੱਤਾ ਗਿਆ। ਪਹਿਲਾਂ ਹਰਜੀਤ ਸਿੰਘ ਸੱਜਣ  ਨੂੰ ‘ਗਾਰਡ ਆਫ ਆਨਰ’ ਦਿੱਤੇ ਜਾਣ ਸਬੰਧੀ ਦੁਬਿਧਾ ਪੈਦਾ ਹੋ ਗਈ ਸੀ। ਦੇਰ ਰਾਤ ਰੱਖਿਆ ਮੰਤਰਾਲੇ ਦੇ ਬੁਲਾਰੇ ਨਿਤਿਨ ਵਾਕਾਂਕਰ ਨੇ ਸਾਫ ਕੀਤਾ ਸੀ ਕਿ ਰੱਖਿਆ ਮੰਤਰਾਲੇ ਵੱਲੋਂ ਗਲਤੀ ਨਾਲ ਹਰਜੀਤ ਸਿੰਘ ਸੱਜਣ ਨੂੰ ‘ਗਾਰਡ ਆਫ ਆਨਰ’ ਨਾ ਦਿੱਤੇ ਜਾਣ ਸਬੰਧੀ ਐਡਵਾਈਜ਼ਰੀ ਜਾਰੀ ਹੋ ਗਈ ਸੀ। ਸਪੱਸ਼ਟੀਕਰਨ ਤੋਂ ਬਾਅਦ ਹਰਜੀਤ ਸੱਜਣ ਨੂੰ ਇਹ ਸਨਮਾਨ ਦਿੱਤਾ ਗਿਆ। ਕੈਨੇਡੀਅਨ ਰੱਖਿਆ ਮੰਤਰੀ ਨੇ ‘ਅਮਰ ਜਵਾਨ ਜੋਤੀ’ ਸਥਾਨ ‘ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ।
ਇਸੇ ਦੌਰਾਨ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਨੂੰ ਲੈ ਕੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਆਪਣੇ ਹਮਰੁਤਬਾ ਅਰੁਣ ਜੇਤਲੀ ਨੂੰ ਮਿਲੇ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਸਬੰਧੀ ਗੱਲ ਕੀਤੀ। ਅਰੁਣ ਜੇਤਲੀ ਨੇ ਹਰਜੀਤ ਸੱਜਣ ਨੂੰ ਵਿਸ਼ਵਾਸ ਦੁਆਇਆ ਕਿ ਦੋਹਾਂ ਦੇਸ਼ਾਂ ਦੇ ਰਿਸ਼ਤੇ ਹੋਰ ਵੀ ਮਜ਼ਬੂਤ ਹੋਣਗੇ। ਜ਼ਿਕਰਯੋਗ ਹੈ ਕਿ ਭਾਰਤ ਦੇ ਰੱਖਿਆ ਮੰਤਰੀ ਅਰੁਣ ਜੇਤਲੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਕੋਲ ਓਨਟਾਰੀਓ ਅਸੈਂਬਲੀ ਵਿਚ ਪਾਸ ਉਸ ਮਤੇ ਉਤੇ ‘ਭਾਰਤ ਦੇ ਗੁੱਸੇ’ ਦਾ ਪ੍ਰਗਟਾਵਾ ਕੀਤਾ, ਜਿਸ ਵਿਚ ਕੈਨੇਡੀਆਈ ਸਦਨ ਨੇ 1984 ਦੇ ਸਿੱਖ ਕਤਲੇਆਮ ਨੂੰ ‘ਨਸਲਕੁਸ਼ੀ’ ਕਰਾਰ ਦਿੱਤਾ ਸੀ। ਦੋਵੇਂ ਦੇਸ਼ਾਂ ਨੇ ਰੱਖਿਆ ਦੇ ਖੇਤਰ ਵਿਚ ਆਪਸੀ ਸਹਿਯੋਗ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਵੀ ਦਿੱਤਾ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …