ਹੁਣ ਗਾਵਾਂ ਦੇ ਵੀ ਬਣਨਗੇ ਅਧਾਰ ਨੰਬਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਤੋਂ ਬੰਗਲਾਦੇਸ਼ ਨੂੰ ਹੁੰਦੀ ਪਸ਼ੂ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਰਿਪੋਰਟ ਪੇਸ਼ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਸੋਲੀਸਿਟਰ ਜਨਰਲ ਰਣਜੀਤ ਕੁਮਾਰ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਦੇ ਜੁਆਇੰਟ ਸਕੱਤਰ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਮਾਮਲੇ ਨਾਲ ਜੁੜੇ ਰਾਜਾਂ ਨਾਲ ਗੱਲਬਾਤ ਕਰਕੇ ਇਹ ਰਿਪੋਰਟ ਤਿਆਰ ਕੀਤੀ ਹੈ। ਰਿਪੋਰਟ ਵਿੱਚ ਕਈ ਸੁਝਾਅ ਦਿੱਤੇ ਗਏ ਹਨ। ਇਨ੍ਹਾਂ ਵਿੱਚ ਪਸ਼ੂਆਂ ਲਈ ਸ਼ੈਲਟਰ ਹੋਮ ਬਣਾਉਣ ਤੋਂ ਲੈ ਕੇ ਗਾਵਾਂ ਦੇ ਅਧਾਰ ਨੰਬਰ ਦਾ ਵੀ ਸੁਝਾਅ ਦਿੱਤਾ ਗਿਆ ਹੈ।
ਕਮੇਟੀ ਦਾ ਸੁਝਾਅ ਹੈ ਕਿ ਪਸ਼ੂ ਤਸਕਰੀ ਰੋਕਣ ਲਈ ਲੋਕਾਂ ਤੋਂ ਸਹਿਯੋਗ ਲਿਆ ਜਾਵੇ। ਟੋਲ ਫਰੀ ਹੈਲਪ ਲਾਈਨ ਨੰਬਰ ਬਣਾਇਆ ਜਾਵੇ ਜਿਸ ਰਾਹੀਂ ਲੋਕ ਆਵਾਰਾ ਪਸ਼ੂਆਂ ਦੀ ਜਾਣਕਾਰੀ ਦੇ ਸਕਣ। ਗਾਂ ਤੇ ਹੋਰ ਪਸ਼ੂਆਂ ਲਈ ਖ਼ਾਸ ਨੰਬਰ ਦਿੱਤਾ ਜਾਵੇ ਤੇ ਇਹ ਵਿਵਸਥਾ ਪੂਰੇ ਦੇਸ਼ ਵਿੱਚ ਲਾਗੂ ਹੋਵੇ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …