ਸੈਸ਼ਨ ਕੱਲ੍ਹ ਤੱਕ ਹੋਇਆ ਮੁਲਤਵੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਅੱਜ ਪਿਛਲੇ ਦੌਰ ‘ਚ ਸਵਰਗਵਾਸ ਹੋਏ ਲੋਕ ਸਭਾ ਦੇ ਸਾਬਕਾ ਸਪੀਕਰ ਪੀ.ਏ. ਸੰਗਮਾ, ਡਿਪਟੀ ਸਪੀਕਰ ਬਲਰਾਮ ਜਾਖ਼ੜ ਤੇ ਪਠਾਨਕੋਟ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ਰਧਾਂਜਲੀਆਂ ਦੇਣ ਤੋਂ ਬਾਅਦ ਵਿਧਾਨ ਸਭਾ ਦਾ ਸੈਸ਼ਨ ਕੱਲ੍ਹ ਤੱਕ ਲਈ ਮੁਲਤਵੀ ਹੋ ਗਿਆ ਹੈ।
ਇਸ ਮੌਕੇ ਓ.ਪੀ. ਮਲਹੋਤਰਾ, ਜੇ.ਐਫ.ਆਰ. ਜੈਕਬ, ਐਮ.ਪੀ. ਤਰਲੋਚਨ ਸਿੰਘ, ਸਾਬਕਾ ਵਿਧਾਇਕ ਗੁਰਨਾਮ ਸਿੰਘ, ਮਨਮੋਹਨ ਸਿੰਘ, ਸਾਬਕਾ ਡੀ.ਜੀ. ਬੀ.ਐਸ.ਐਫ. ਅਸ਼ਵਨੀ ਕੁਮਾਰ, ਹੀਰੋ ਮੋਟਰਜ਼ ਦੇ ਮਾਲਕ ਬ੍ਰਿਜ ਮੋਹਨ ਲਾਲ ਮੰਜੁਲ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਵਿਰੋਧੀ ਧਿਰ ਨੇ ਨੇਤਾ ਚਰਨਜੀਤ ਚੰਨੀ ਨੇ ਪੰਜਾਬ ਵਿਚ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਚੁੱਕੇ 13,000 ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …