18.7 C
Toronto
Monday, September 14, 2026
spot_img
HomeਕੈਨੇਡਾFrontਏਸ਼ੀਆਈ ਚੈਂਪਅਨਸ਼ਿਪ ਟਰਾਫੀ ਹਾਕੀ ਟੂਰਨਾਮੈਂਟ ਵਿਚ ਹਿੱਸਾ ਲਵੇਗਾ ਪਾਕਿਸਤਾਨ

ਏਸ਼ੀਆਈ ਚੈਂਪਅਨਸ਼ਿਪ ਟਰਾਫੀ ਹਾਕੀ ਟੂਰਨਾਮੈਂਟ ਵਿਚ ਹਿੱਸਾ ਲਵੇਗਾ ਪਾਕਿਸਤਾਨ

ਏਸ਼ੀਆਈ ਚੈਂਪਅਨਸ਼ਿਪ ਟਰਾਫੀ ਹਾਕੀ ਟੂਰਨਾਮੈਂਟ ਵਿਚ ਹਿੱਸਾ ਲਵੇਗਾ ਪਾਕਿਸਤਾਨ
ਸੀਐਮ ਮਾਨ ਨੇ ਕਿਹਾ : ਜਲੰਧਰ ਤੇ ਮੁਹਾਲੀ ’ਚ ਖੇਡੇ ਜਾਣਗੇ ਮੈਚ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੋਮਵਾਰ ਨੂੰ ਕਿਹਾ ਹੈ ਕਿ ਪਾਕਿਸਤਾਨ ਉਨ੍ਹਾਂ ਛੇ ਦੇਸ਼ਾਂ ਵਿਚ ਸ਼ਾਮਲ ਹੈ, ਜੋ ਅਗਲੇ ਮਹੀਨੇ ਇੱਥੇ ਹੋਣ ਵਾਲੀ ਪੁਰਸ਼ ਏਸ਼ੀਆਈ ਚੈਂਪੀਅਨਸ਼ਿਪ ਟਰਾਫੀ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੁਹਾਲੀ ਵਿਚ ਖੇਡੀ ਜਾਵੇਗੀ। ਇਸ ਵਿਚ ਭਾਰਤ, ਪਾਕਿਸਤਾਨ, ਚੀਨ, ਜਾਪਾਨ, ਮਲੇਸ਼ੀਆ ਅਤੇ ਕੋਰੀਆ ਹਿੱਸਾ ਲੈਣਗੇ। ਜੇਕਰ ਕੋਈ ਟੀਮ ਟੂਰਨਾਮੈਂਟ ਤੋਂ ਹਟਦੀ ਹੈ ਤਾਂ ਉਸਦੀ ਥਾਂ ਓਮਾਨ ਜਾਂ ਬੰਗਲਾਦੇਸ਼ ਨੂੰ ਦਿੱਤੀ ਜਾਵੇਗੀ। ਇਸ ਟੂਰਨਾਮੈਂਟ ਦਾ ਆਯੋਜਨ ਏਸ਼ੀਆਈ ਹਾਕੀ ਮਹਾਂਸੰਘ ਦੀ ਅਗਵਾਈ ਹੇਠ ਹਰ ਸਾਲ ਕੀਤਾ ਜਾਂਦਾ ਹੈ, ਪਰ ਪਿਛਲੇ ਸਾਲ ਇਸਦਾ ਆਯੋਜਨ ਨਹੀਂ ਹੋਇਆ ਸੀ। ਸੀਐਮ ਮਾਨ ਨੇ ਕਿਹਾ ਕਿ ਏਸ਼ੀਅਨ ਚੈਂਪੀਅਨਸ਼ਿਪ ਟਰਾਫੀ ਦੇ ਲੀਗ ਪੜਾਅ ਦੇ ਮੈਚ ਜਲੰਧਰ ਵਿਚ, ਜਦੋਂ ਕਿ ਸੈਮੀਫਾਈਨਲ ਅਤੇ ਫਾਈਨਲ ਮੈਚ ਮੁਹਾਲੀ ਸਟੇਡੀਅਮ ਵਿਚ ਖੇਡੇ ਜਾਣਗੇ। ਮੁੱਖ ਮੰਤਰੀ ਨੇ ਹਾਕੀ ਇੰਡੀਆ ਦੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਟੀਮਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਹਾਕੀ ਐਸੋਸੀਏਸ਼ਨਾਂ ਵਿਚਕਾਰ ਚੰਗੇ ਸਬੰਧ ਹਨ।

RELATED ARTICLES
POPULAR POSTS