ਬਾਜਵਾ ਨੇ ਪੰਜਾਬ ‘ਚ ਗੈਂਗਵਾਰ ਨੂੰ ਦੱਸਿਆ ਸੀ ਚੰਗਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਇਹ ਚੰਗਾ ਹੈ ਕਿ ਪੰਜਾਬ ਵਿਚ ਗੈਂਗਵਾਰ ਹੋ ਰਹੀਆਂ ਹਨ ਅਤੇ ਅਪਰਾਧੀ ਇਕ ਦੂਸਰੇ ਨੂੰ ਹੀ ਮਾਰ ਰਹੇ ਹਨ। ਜਿਸ ਨਾਲ ਉਹ ਆਪਣੇ ਆਪ ਹੀ ਖਤਮ ਹੋ ਜਾਣਗੇ।ઠ’ਆਪ’ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਇਹ ਬਿਆਨ ਅਤਿ ਨਿੰਦਾਯੋਗ ਹੈ ਅਤੇ ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਕਾਂਗਰਸ ਸਰਕਾਰ ਸੂਬੇ ਵਿਚ ਅਮਨ ਸ਼ਾਂਤੀ ਦਾ ਮਾਹੌਲ ਕਾਇਮ ਕਰਨ ਵਿਚ ਅਸਫਲ ਰਹੀ ਹੈ।ઠਫੂਲਕਾ ਨੇ ਕਿਹਾ ਕਿ ਮੰਤਰੀ ਨੂੰ ਆਪਣੇ ਇਸ ਬਿਆਨ ਨੂੰ ਤੁਰੰਤ ਵਾਪਿਸ ਲੈ ਕੇ ਜਨਤਕ ਤੌਰ ਤੇ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਆਪਣੇ ਮੰਤਰੀ ਦੇ ਇਸ ਬਿਆਨ ਬਾਰੇ ਸਪਸ਼ਟੀਕਰਨ ਦੀ ਮੰਗ ਕੀਤੀ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …