14.6 C
Toronto
Sunday, September 14, 2025
spot_img
Homeਭਾਰਤਨਵਾਂਸ਼ਹਿਰ 'ਚ ਖੁੱਲ੍ਹੇਗਾ ਪਾਸਪੋਰਟ ਦਫਤਰ

ਨਵਾਂਸ਼ਹਿਰ ‘ਚ ਖੁੱਲ੍ਹੇਗਾ ਪਾਸਪੋਰਟ ਦਫਤਰ

ਕੈਪਟਨ ਅਮਰਿੰਦਰ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਸੀ ਮੀਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਮੰਨਦਿਆਂ ਸੂਬੇ ਵਿੱਚ ਨਵਾਂਸ਼ਹਿਰ ਵਿਖੇ ਇਕ ਹੋਰ ਪਾਸਪੋਰਟ ਦਫ਼ਤਰ ਖੋਲ੍ਹਣ ਲਈ ਹਾਮੀ ਭਰ ਦਿੱਤੀ ਹੈ। ਇਸ ਨਾਲ ਦੋਆਬੇ ਦੇ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਫ਼ਾਇਦਾ ਹੋਵੇਗਾ। ਸੁਸ਼ਮਾ ਸਵਰਾਜ ਨੇ ਕੈਪਟਨ ਨੂੰ ਵਿਦੇਸ਼ੀਂ ਵਸੇ ਪੰਜਾਬੀਆਂ ਤੇ ਸਿੱਖਾਂ ਦੀ ਸਲਾਮਤੀ ਲਈ ਕੇਂਦਰ ਸਰਕਾਰ ਵੱਲੋਂ ਸਭ ਸੰਭਵ ਕਦਮ ਚੁੱਕੇ ਜਾਣ ਦਾ ਵੀ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਕੇਂਦਰ ਨੇ ਹਾਲ ਹੀ ਵਿੱਚ ਪਟਿਆਲਾ ਵਿੱਚ ਵੀ ਇਕ ਪਾਸਪੋਰਟ ਦਫ਼ਤਰ ਖੋਲ੍ਹਣ ਲਈ ਹਰੀ ਝੰਡੀ ਦਿੱਤੀ ਹੈ, ਜਿਸ ઠਦਾ ਛੇਤੀ ਹੀ ਆਗ਼ਾਜ਼ ਹੋਣ ਵਾਲਾ ਹੈ।

RELATED ARTICLES
POPULAR POSTS