24 ਜਵਾਨ ਸ਼ਹੀਦ, 6 ਜ਼ਖ਼ਮੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਛੱਤੀਸਗੜ੍ਹ ਦੇ ਸੁਕਮਾ ਵਿਚ ਨਕਸਲੀਆਂ ਨਾਲ ਹੋਏ ਮੁਕਾਬਲੇ ਵਿਚ ਸੀਆਰਪੀਐਫ ਦੇ 24 ਜਵਾਨ ਸ਼ਹੀਦ ਹੋ ਗਏ ਹਨ। ਇਸ ਹਮਲੇ ਵਿਚ 6 ਜਵਾਨ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਵਿਚੋਂ ਪੰਜ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਸਾਰੇ ਜਵਾਨ ਸੀਆਰਪੀਐਫ ਦੀ 74ਵੀਂ ਬਟਾਲੀਅਨ ਦੇ ਸਨ। ਸੀਆਰਪੀਐਫ ਦੀ ਟੀਮ ਸੁਕਮਾ ਦੇ ਚਿੰਤਾਗੁਫਾ ਵਿਚ ਸੜਕ ਨਿਰਮਾਣ ਦੇ ਕੰਮ ਵਿਚ ਲੱਗੀ ਹੋਈ ਸੀ। ਚਿੰਤਾਗੁਫਾ ਥਾਣਾ ਖੇਤਰ ਵਿਚ ਸੀਆਰਪੀਐਫ ਅਤੇ ਜ਼ਿਲ੍ਹਾ ਪੁਲਿਸ ਦੇ ਜਵਾਨਾਂ ਨੂੰ ਗਸ਼ਤ ਲਈ ਵੀ ਭੇਜਿਆ ਗਿਆ ਸੀ। ਜਦੋਂ ਜਵਾਨ ਬੁਰਕਾਪਾਲ ਖੇਤਰ ਵਿਚ ਸਨ ਤਾਂ ਨਕਸਲੀਆਂ ਨੇ ਉਹਨਾਂ ‘ਤੇ ਹਮਲਾ ਕਰ ਦਿੱਤਾ। ਸੀਆਰਪੀਐਫ ਦੀਆਂ ਕੋਬਰਾ ਟੀਮਾਂ ਵੀ ਮੁਕਾਬਲੇ ਵਾਲੀ ਥਾਂ ‘ਤੇ ਪਹੁੰਚ ਗਈਆਂ ਹਨ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੀਆਰਪੀਐਫ ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …