ਸਿੱਖ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਦਿੱਤਾ ਸੁਝਾਅ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਕਾਲੀ ਸੂਚੀ ਦਾ ਮਾਮਲਾ ਉਠਾਇਆ। ਉਨ੍ਹਾਂ ਇਸ ਸੂਚੀ ਵਿੱਚ ਸ਼ਾਮਲ ਸਿੱਖ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਇਹ ਸੂਚੀ ਧਾਰਮਿਕ ਆਧਾਰ ‘ਤੇ ਨਾ ਬਣਾਉਣ ਦਾ ਸੁਝਾਅ ਦਿੱਤਾ।
ਰਾਜਨਾਥ ਸਿੰਘ ਨੇ ਇਸ ਸੂਚੀ ਉਪਰ ਨਜ਼ਰਸਾਨੀ ਕਰਨ ਦੀ ਸਹਿਮਤੀ ਪ੍ਰਗਟਾਈ ਤੇ ਸੂਚੀ ਵਿੱਚ ਸ਼ਾਮਲ ਸਿੱਖਾਂ ਦੇ ਬੱਚਿਆਂ ਨੂੰ ਭਾਰਤ ਆਉਣ ਦੀ ਇਜਾਜ਼ਤ ਦੇਣ ਦੀ ਮੁੱਖ ਮੰਤਰੀ ਦੀ ਅਪੀਲ ਨਾਲ ਸਹਿਮਤੀ ਪ੍ਰਗਟਾਈ। ਗ੍ਰਹਿ ਮੰਤਰੀ ਨੇ ਮੰਨਿਆ ਕਿ ਮੌਜੂਦਾ ਪ੍ਰਣਾਲੀ ਨਾਲ ਸਿੱਖ ਨੌਜਵਾਨਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪੁੱਜੀ। ਇਸ ਸੂਚੀ ਵਿੱਚ ਕਈਆਂ ਦੇ ਨਾਂ ਦਹਾਕਿਆਂ ਤੋਂ ਦਰਜ ਹਨ।
Check Also
ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ
ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …