ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਦੇ ਕਿਸੇ ਵੀ ਸਕੂਲ ਵਿੱਚ ਕੀਤੇ ਕਿਸੇ ਵੀ ਅਧਿਆਪਕ/ਕਰਮਚਾਰੀઠ ਦੇ ਡੈਪੂਟੇਸ਼ਨ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਅਧਿਆਪਕਾਂ ਦੇ ਆਰਜ਼ੀ ਪ੍ਰਬੰਧਾਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਸੀ ਅਤੇ ਇਹ ਬਹੁਤ ਗੰਭੀਰ ਮਸਲਾ ਸੀ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਦੇ ਕੀਤੇ ਡੈਪੂਟੇਸ਼ਨ ਰੱਦ ਕਰ ਕੇ ਸਬੰਧਤ ਅਧਿਆਪਕ ਨੂੰ ਉਨ੍ਹਾਂ ਦੀ ਪੱਕੀ ਤਾਇਨਾਤੀ ਵਾਲੇ ਸਕੂਲ ਵਿੱਚ ਭੇਜਣ।
Check Also
ਸੁਖਬੀਰ ਸਿੰਘ ਬਾਦਲ ਦੇ ਪੈਰ ਦੀ ਪੀਜੀਆਈ ਚੰਡੀਗੜ੍ਹ ’ਚ ਕੀਤੀ ਗਈ ਸਰਜਰੀ
ਸੰਤੁਲਨ ਵਿਗੜਨ ਕਰਕੇ ਲੰਘੇ ਕੱਲ੍ਹ ਪੈਰ ਦੀ ਉਂਗਲ ’ਚ ਹੋਇਆ ਸੀ ਫਰੈਕਚਰ ਚੰਡੀਗੜ੍ਹ/ਬਿਊਰੋ ਨਿਊਜ਼ : …