
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੇ ਕੱਲ੍ਹ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਯਸ਼ੋਭੂਮੀ ਵਿੱਚ ਆਯੋਜਿਤ ਸੈਮੀਕਾਨ ਇੰਡੀਆ-2026 ਪ੍ਰਦਰਸ਼ਨੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਸਾਰੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸੈਮੀਕਾਨ ਇੰਡੀਆ ਦੇ ਪੰਜਵੇਂ ਸੰਸਕਰਣ ਦਾ ਉਦਘਾਟਨ ਕੀਤਾ।
ਸੈਮੀਕੰਡਕਟਰ ਖੇਤਰ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਸੂਰਤ ਅਤੇ ਮੋਹਾਲੀ ਵਿੱਚ ਦੋ ਨਵੇਂ ਸੈਮੀਕੰਡਕਟਰ ਪਲਾਂਟ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਨੇ ਸੈਮੀਕੰਡਕਟਰ ਮਿਸ਼ਨ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਹੈ ਅਤੇ ਦੇਸ਼ ਦਾ ਸੈਮੀਕੰਡਕਟਰ ਈਕੋਸਿਸਟਮ ਤੇਜ਼ੀ ਨਾਲ ਵਿਕਸਤ ਹੋ ਰਿਹਾ ਹੈ।
ਇਸ ਨਾਲ ਨਵੀਨਤਾ, ਨਿਵੇਸ਼ ਅਤੇ ਵਿਕਾਸ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਦੀ ਸਦੀਆਂ ਪੁਰਾਣੀ ਨਵੀਨਤਾ ਦੀ ਪਰੰਪਰਾ ਅਤੇ 21ਵੀਂ ਸਦੀ ਦੀ ਤਕਨਾਲੋਜੀ ਤੇ ਦਿ੍ਰਸ਼ਟੀਕੋਣ ਦਾ ਮੇਲ ਦੇਸ਼ ਨੂੰ ‘ਆਤਮ ਨਿਰਭਰ ਭਾਰਤ’ ਅਤੇ ‘ਵਿਕਸਿਤ ਭਾਰਤ’ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵਧਾ ਰਿਹਾ ਹੈ ।

