60 ਸ਼ਖ਼ਸੀਅਤਾਂ ਦਾ ਹੋਵੇਗਾ ਸਨਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਸਾਲ 2012, 2013 ਤੇ 2014 ਲਈ ਭਾਸ਼ਾ ਵਿਭਾਗ ਦੇ ਸ਼੍ਰੋਮਣੀ ਪੁਰਸਕਾਰਾਂ ਲਈ ਚੁਣੀਆਂ ਗਈਆਂ ਸ਼ਖਸੀਅਤਾਂ ਨੂੰ 12 ਮਾਰਚ ਨੂੰ ਇਨਾਮਾਂ ਦੀ ਵੰਡ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਵਿਸ਼ੇਸ਼ ਸਮਾਗਮ ਹੋਵੇਗਾ।
18 ਵੰਨਗੀਆਂ ਵਿੱਚ 54 ਸ਼ਖਸੀਅਤਾਂ ਨੂੰ ਤਿੰਨ ਸਾਲਾਂ ਲਈ ਸ਼੍ਰੋਮਣੀ ਪੁਰਸਕਾਰ ਦਿੱਤੇ ਜਾਣਗੇ। ਇਸ ਤੋਂ ਇਲਾਵਾ 6 ਹੋਰ ਸ਼ਖਸੀਅਤਾਂ ਨੂੰ ਵਿਸ਼ੇਸ਼ ਪੁਰਸਕਾਰ ਦਿੱਤੇ ਜਾਣਗੇ। ਕੁੱਲ ਮਿਲਾ ਕੇ 60 ਸਖਸ਼ੀਅਤਾਂ ਨੂੰ 2.92 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਪ੍ਰਮੁੱਖ ਪੁਰਸਕਾਰ ‘ਪੰਜਾਬੀ ਸਾਹਿਤ ਰਤਨ’ ਲਈ ਕਿਰਪਾਲ ਸਿੰਘ ਕਸੇਲ, ਅਜਮੇਰ ਔਲਖ ਤੇ ਨਿਰੰਜਣ ਸਿੰਘ ਤਸਨੀਮ ਨੂੰ ਦਿੱਤਾ ਜਾਵੇਗਾ। ਇਨ੍ਹਾਂ ਨੂੰ 10-10 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 17 ਹੋਰ ਵੰਨਗੀਆਂ ਦੇ ਜੇਤੂਆਂ ਨੂੰ 5-5 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਸ਼੍ਰੋਮਣੀ ਪੰਜਾਬੀ ਸਾਹਿਤਕਾਰ ਲਈ ਵਰਿੰਦਰ ਵਾਲੀਆ ਦੀ ਵੀ ਚੋਣ ਹੋਈ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …