14.8 C
Toronto
Saturday, September 19, 2026
spot_img
HomeਕੈਨੇਡਾFrontਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨਾਲ ਜਹਾਜ਼ ’ਚ ਬਦਸਲੂਕੀ

ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨਾਲ ਜਹਾਜ਼ ’ਚ ਬਦਸਲੂਕੀ

ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨਾਲ ਜਹਾਜ਼ ’ਚ ਬਦਸਲੂਕੀ
ਬਿਜ਼ਨਸ ਕਲਾਸ ਦੀ ਟਿਕਟ ਹੋਣ ਦੇ ਬਾਵਜੂਦ ਗਾਇਕ ਨੂੰ ਇਕੋਨੋਮੀ ’ਚ ਬਿਠਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ‘ਏਅਰ ਕੈਨੇਡਾ’ ਦੀ ਫਲਾਈਟ ਦੌਰਾਨ ਆਪਣੇ ਨਾਲ ਹੋਏ ਬੁਰੇ ਵਤੀਰੇ ਨੂੰ ਲੈ ਕੇ ਨਰਾਜ਼ਗੀ ਜ਼ਾਹਰ ਕੀਤੀ ਹੈ। ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉਤੇ ਇਕ ਪੋਸਟ ਸਾਂਝੀ ਕਰਦਿਆਂ ਏਅਰਲਾਈਨ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਗਿੱਪੀ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਬਿਜ਼ਨਸ ਕਲਾਸ ਦੀ ਸੀਟ ਲਈ ਪੂਰੀ ਫੀਸ ਭਰੀ ਸੀ, ਪਰ ਜਹਾਜ਼ ਵਿਚ ਚੜ੍ਹਨ ’ਤੇ ਉਨ੍ਹਾਂ ਨੂੰ ਇਕੋਨੋਮੀ ਕਲਾਸ ਵਿਚ ਬਿਠਾ ਦਿੱਤਾ ਗਿਆ। ਜਦੋਂ ਉਨ੍ਹਾਂ ਨੇ ਇਸ ਸਬੰਧੀ ਏਅਰਲਾਈਨ ਸਟਾਫ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ, ਸਗੋਂ ਏਅਰਲਾਈਨ ਦੇ ਸਟਾਫ ਵਲੋਂ ਰੁੱਖਾ ਰਵੱਈਆ ਅਪਣਾਉਂਦੇ ਹੋਏ ਕਿਹਾ ਗਿਆ ਕਿ ਹੁਣ ਕੁਝ ਨਹੀਂ ਹੋ ਸਕਦਾ। ਗਿੱਪੀ ਗਰੇਵਾਲ ਨੇ ਦੱਸਿਆ ਕਿ ਉਹ ਏਅਰਲਾਈਨ ਤੋਂ ਕੋਈ ਵਾਧੂ ਸੁਵਿਧਾ ਨਹੀਂ ਮੰਗ ਰਹੇ ਸਨ, ਸਗੋਂ ਆਪਣੀ ਬੁੱਕ ਕੀਤੀ ਬਿਜ਼ਨਸ ਕਲਾਸ ਸੀਟ ਬਾਰੇ ਪੁੱਛ ਰਹੇ ਸਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਏਅਰਲਾਈਨ ਦੇ ਸਟਾਫ ਨੇ ਉਨ੍ਹਾਂ ਨੂੰ ਜਹਾਜ਼ ਤੋਂ ਹੇਠਾਂ ਉਤਾਰਨ ਦੀ ਵੀ ਧਮਕੀ ਦਿੱਤੀ। ਗਿੱਪੀ ਨੇ ਦੱਸਿਆ ਕਿ ਇਹ ਘਟਨਾ ਟੋਰਾਂਟੋ ਤੋਂ ਨਿਊਯਾਰਕ ਜਾਣ ਵਾਲੀ ਏਅਰ ਕੈਨੇਡਾ ਦੀ ਫਲਾਈਟ ਦੌਰਾਨ ਵਾਪਰੀ ਹੈ।

RELATED ARTICLES
POPULAR POSTS