23.8 C
Toronto
Thursday, September 17, 2026
spot_img
HomeਕੈਨੇਡਾFrontਪੰਜਾਬ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ 3 ਅਫਸਰਾਂ ਦਾ ਤਬਾਦਲਾ

ਪੰਜਾਬ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ 3 ਅਫਸਰਾਂ ਦਾ ਤਬਾਦਲਾ

ਪੰਜਾਬ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ 3 ਅਫਸਰਾਂ ਦਾ ਤਬਾਦਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਵੱਡਾ ਕਦਮ ਚੁੱਕਦਿਆਂ 3 ਸੀਨੀਅਰ ਆਈ.ਏ.ਐਸ. ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਤਾਜ਼ਾ ਹੁਕਮਾਂ ਅਨੁਸਾਰ 1993 ਬੈਚ ਦੇ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਵਧੀਕ ਮੁੱਖ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲਗਾਇਆ ਗਿਆ ਹੈ। ਉਨ੍ਹਾਂ ਨੂੰ ਅਰਸ਼ਦੀਪ ਸਿੰਘ ਥਿੰਦ ਦੀ ਥਾਂ ’ਤੇ ਤੈਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਨੁਰਾਗ ਵਰਮਾ ਨੂੰ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਆਈਏਐਸ ਅਫਸਰ ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ-ਕਮ ਵਿੱਤੀ ਕਮਿਸ਼ਨਰ, ਮੁੜ ਵਸੇਬਾ ਅਤੇ ਆਫਤ ਪ੍ਰਬੰਧ ਵਿਭਾਗ ਨਿਯੁਕਤ ਕੀਤਾ ਗਿਆ ਹੈ। ਆਈਏਐਸ ਅਧਿਕਾਰੀ ਅਰਸ਼ਦੀਪ ਸਿੰਘ ਥਿੰਦ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਵਜੋਂ ਤੈਨਾਤ ਕੀਤਾ ਗਿਆ ਹੈ।

RELATED ARTICLES
POPULAR POSTS