ਕੈਪਟਨ ਨੇ ਵਿਸਤਾਰਾ ਨੂੰ ਸਹਿਯੋਗ ਦੇਣ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਇੱਕ ਹੋਰ ਹੁੰਗਾਰਾ ਮਿਲਿਆ। ਵਿਸਤਾਰਾ ਵੱਲੋਂ ਹੋਰ ਉਡਾਨਾਂ ਸ਼ੁਰੂ ਕਰਨ ਅਤੇ ਸੂਬਾ ਸਰਕਾਰ ਨਾਲ ਇਕ ਸਮਝੌਤੇ ਰਾਹੀਂ ਤਾਜ ਹੋਟਲਾਂ ਨਾਲ ਭਾਈਵਾਲੀ ਬਣਾ ਕੇ ਕੰਮ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਨਾਲ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। ਵਿਸਤਾਰਾ ਦੇ ਸੀ.ਈ.ਓ. ਫੇਅ ਟੇਕ ਯੋਹ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ।
ਮੁੱਖ ਮੰਤਰੀ ਨੇ ਸੂਬੇ ਨੂੰ ਸੈਰ ਸਪਾਟੇ ਦੇ ਧੁਰੇ ਵਜੋਂ ਉਭਾਰਨ ਲਈ ਵਿਸਤਾਰਾ ਵੱਲੋਂ ਦਿਖਾਈ ਦਿਲਚਸਪੀ ਦਾ ਸੁਆਗਤ ਕਰਦਿਆਂ ਉਸ ਦੇ ਸੁਝਾਅ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਿਆ। ਕੈਪਟਨ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਦੇ ਹਿੱਤ ਵਿੱਚ ਕਿਸੇ ਵੀ ਯੋਜਨਾ ਨੂੰ ਲਾਗੂ ਕਰਨ ਵਿੱਚ ਵਿਸਤਾਰਾ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

