18.3 C
Toronto
Friday, September 18, 2026
spot_img
Homeਜੀ.ਟੀ.ਏ. ਨਿਊਜ਼ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ਸਣੇ ਚਾਰ ਮੁੱਖ ਹਵਾਈ ਅੱਡਿਆਂ ਦੇ ਨਿੱਜੀਕਰਨ...

ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ਸਣੇ ਚਾਰ ਮੁੱਖ ਹਵਾਈ ਅੱਡਿਆਂ ਦੇ ਨਿੱਜੀਕਰਨ ਲਈ ਹਰੀ ਝੰਡੀ

ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ਸਣੇ ਚਾਰ ਮੁੱਖ ਹਵਾਈ ਅੱਡਿਆਂ ਦੇ ਨਿੱਜੀਕਰਨ ਲਈ ਹਰੀ ਝੰਡੀਟੋਰਾਂਟੋ/ਪ੍ਰਭਜੋਤ ਸਿੰਘ, LJI ਰਿਪੋਰਟਰ
ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੇ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ਸਣੇ ਚਾਰ ਮੁੱਖ ਹਵਾਈ ਅੱਡਿਆਂ ਦੇ ਨਿੱਜੀਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਜਾਣਕਾਰੀ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਖੁਦ ਹੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ਸਮੇਤ ਕੈਲਗਰੀ, ਮੌਂਟਰਿਆਲ ਤੇ ਵੈਨਕੂਵਰ ਹਵਾਈ ਅੱਡਿਆਂ ਦਾ ਸੰਚਾਲਣ ਨਿੱਜੀ ਹੱਥਾਂ ‘ਚ ਦੇਣ ਨਾਲ 10 ਅਰਬ ਡਾਲਰ ਮਿਲਣ ਦੀ ਉਮੀਦ ਹੈ ਅਤੇ ਇਸ ਰਕਮ ਨੂੰ ਦੇਸ਼ ਦੇ ਅਹਿਮ ਉਤਪਾਦਨ ਸਾਧਨਾਂ ਵਿੱਚ ਨਿਵੇਸ਼ ਕੀਤਾ ਜਾਵੇਗਾ ਜਿੱਥੇ ਉਹ ਆਰਥਿਕਤਾ ਵਿੱਚ ਵੱਡੀ ਭੂਮਿਕਾ ਨਿਭਾਏਗੀ। ਪ੍ਰਧਾਨ ਮੰਤਰੀ ਕਾਰਨੀ ਨੇ ਦੱਸਿਆ ਕਿ ਹਵਾਈ ਅੱਡਿਆਂ ਦੀ ਜ਼ਮੀਨ ਅਤੇ ਸੰਚਾਲਣ ਢਾਂਚੇ ‘ਤੇ ਸਰਕਾਰ ਦੀ ਮਾਲਕੀ ਰਹੇਗੀ। ਇਸ ਤੋਂ ਪਹਿਲਾਂ ਟੋਰਾਂਟੋ ‘ਚ ਚੱਲ ਰਹੇ ਵਿਦੇਸ਼ੀ ਨਿਵੇਸ਼ਕਾਂ ਦੇ ਸਮਾਗਮ ਦੌਰਾਨ ਕੈਨੇਡਾ ਦੀ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਦੀ ਮੀਟਿੰਗ ਸੱਦੀ ਗਈ ਜਿਸ ਦਾ ਏਜੰਡਾ ਕੈਨੇਡਾ ਦੇ ਹਵਾਈ ਅੱਡਿਆਂ ਦਾ ਭਵਿੱਖ ਤੈਅ ਕੀਤੇ ਜਾਣ ਅਤੇ ਉਨ੍ਹਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ‘ਤੇ ਵਿਚਾਰ ਕਰਨਾ ਸੀ। ਮੀਟਿੰਗ ‘ਚ ਸੰਸਦ ਮੈਂਬਰਾਂ ਦੇ ਅਮਲੇ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਮੀਟਿੰਗ ਵਿੱਚ ਗ਼ੈਰ-ਮੁਨਾਫ਼ਾ ਮਾਡਲ ਵਜੋਂ ਚੱਲ ਰਹੇ ਖ਼ਾਸ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਜਾਂ ਹੋਰ ਬਦਲਵੇਂ ਢੰਗਾਂ ‘ਤੇ ਵਿਚਾਰ ਚਰਚਾ ਕੀਤੀ ਗਈ ਤਾਂ ਕਿ ਇਨ੍ਹਾਂ ਪ੍ਰਤੀ ਵੱਡੇ ਵਿਦੇਸ਼ੀ ਨਿਵੇਸ਼ਕਾਂ ਦੀ ਦਿਲਚਸਪੀ ਬਣੇ। ਨਿਵੇਸ਼ਕ ਸੰਮੇਲਣ ਸ਼ੁਰੂ ਹੋਣ ਤੋਂ ਪਹਿਲਾਂ ਲੇਬਰ ਕਾਂਗਰਸ ਨੇ ਰਿਪੋਰਟ ਜਾਰੀ ਕੀਤੀ ਸੀ, ਜਿਸ ਵਿੱਚ ਹਵਾਈ ਅੱਡਿਆਂ ਦੇ ਨਿੱਜੀਕਰਨ ਦੇ ਖ਼ਦਸ਼ੇ ਜਤਾਏ ਗਏ ਸਨ।

 

RELATED ARTICLES
POPULAR POSTS