19.9 C
Toronto
Thursday, August 27, 2026
spot_img
Homeਪੰਜਾਬਸਰਕਾਰ ਦੇ ਕੰਮਕਾਜ 'ਤੇ ਨਜ਼ਰ ਰੱਖਣ ਲਈ ਕੀਤੀ ਜਾ ਰਹੀ ਹੈ ਪੰਜਾਬ...

ਸਰਕਾਰ ਦੇ ਕੰਮਕਾਜ ‘ਤੇ ਨਜ਼ਰ ਰੱਖਣ ਲਈ ਕੀਤੀ ਜਾ ਰਹੀ ਹੈ ਪੰਜਾਬ ਯਾਤਰਾ : ਫੂਲਕਾ

ਸਰਕਾਰ ਦੇ ਕੰਮਕਾਜ ‘ਤੇ ਨਜ਼ਰ ਰੱਖਣ ਲਈ ਕੀਤੀ ਜਾ ਰਹੀ ਹੈ ਪੰਜਾਬ ਯਾਤਰਾ : ਫੂਲਕਾਕਿਹਾ, ਪੰਜਾਬ ਯਾਤਰਾ ਦਾ ਪ੍ਰੋਗਰਾਮ ਸੰਗਤ ਦਰਸ਼ਨ ਵਾਂਗ ਹੋਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਪੰਜਾਬ ਯਾਤਰਾ ਇਸ ਲਈ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਸਰਕਾਰ ਦੇ ਕੰਮਕਾਜ ‘ਤੇ ਨਜ਼ਰ ਰੱਖੀ ਜਾ ਸਕੇ। ਫੂਲਕਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਫਰਜ਼ ਹੈ ਕਿ ਉਹ ਲੋਕਾਂ ਕੋਲ ਜਾਣ ਅਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਬਾਰੇ ਜਾਣ ਕੇ ਵਿਧਾਨ ਸਭਾ ਵਿਚ ਮੁੱਦਾ ਉਠਾਉਣ। ਉਨ੍ਹਾਂ ਕਿਹਾ ਕਿ ਆਮ ਜਨਤਾ ਸੈਂਕੜੇ ਕਿਲੋਮੀਟਰ ਚਲ ਕੇ ਆਪਣੀਆਂ ਮੁਸ਼ਕਲਾਂ ਦੱਸਣ ਲਈ ਚੰਡੀਗੜ੍ਹ ਆਉਂਦੀ ਹੈ ਜਦੋਂ ਕਿ ਅਸੀ ਚਾਹੁੰਦੇ ਹਾਂ ਕਿ ਅਸੀ ਆਮ ਲੋਕਾਂ ਕੋਲ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰੀਏ।ઠ ਫੂਲਕਾ ਨੇ ਕਿਹਾ ਕਿ ਇਹ ਪ੍ਰੋਗਰਾਮ ਸੰਗਤ ਦਰਸ਼ਨ ਵਾਂਗ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਿਰਫ ਆਮ ਆਦਮੀ ਪਾਰਟੀ ਨਾਲ ਸੰਬੰਧਤ ਲੋਕਾਂ ਦਾ ਨਾ ਹੋ ਕੇ ਸਮੂਹ ਪੰਜਾਬੀਆਂ ਦਾ ਪ੍ਰੋਗਰਾਮ ਹੈ।

RELATED ARTICLES
POPULAR POSTS