ਨਵੇਂ ਉਦਯੋਗਾਂ ਦੇ ਨਾਲ-ਨਾਲ ਮੌਜੂਦਾ ਸਨਅਤਾਂ ਨੂੂੰ ਵੀ ਰਿਆਇਤਾਂ ਮਿਲਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਸਨਅਤੀ ਨੀਤੀ ਤਹਿਤ ਪੰਜਾਬ ਵਿਚ ਨਵੇਂ ਉਦਯੋਗਾਂ ਨੂੰ ਪੇਸ਼ਕਸ਼ ਕੀਤੀਆਂ ਜਾ ਰਹੀਆਂ ਰਿਆਇਤਾਂ ਦੇ ਬਰਾਬਰ ਹੀ ਮੌਜੂਦਾ ਸਨਅਤਾਂ ਨੂੰ ਵੀ ਰਿਆਇਤਾਂ ਮੁਹੱਈਆ ਕਰਵਾਉਣ ਲਈ ਉਦਯੋਗ ਵਿਭਾਗ ਨੂੰ ਕਿਹਾ ਹੈ। ਮੁੱਖ ਮੰਤਰੀ ਨੇ ਇਹ ਆਦੇਸ਼ ਉਸ ਵੇਲੇ ਜਾਰੀ ਕੀਤੇ ਜਦੋਂ ਸੀ.ਆਈ.ਆਈ. ਦਾ ਵਫਦ ਉੱਤਰੀ ਖੇਤਰ ਦੇ ਚੇਅਰਮੈਨ ਸੁਮੰਤ ਸਿਨ੍ਹਾ ਦੀ ਅਗਵਾਈ ਵਿੱਚ ਉਨ੍ਹਾਂ ਨੂੰ ਮਿਲਣ ਆਇਆ। ਇਹ ਵਫਦ ਉੱਤਰੀ ਸੂਬਿਆਂ ਖਾਸਕਰ ਪੰਜਾਬ ਵਿੱਚ ਵਪਾਰ ਨੂੰ ਹੁਲਾਰਾ ਦੇਣ ਨੂੰ ਸੁਖਾਲਾ ਬਣਾਉਣ ਵਾਸਤੇ ਢੰਗ ਤਰੀਕਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਆਇਆ ਸੀ। ਪੰਜਾਬ ਉਦਯੋਗ ਸਬੰਧੀ ਇਸ ਵੇਲੇ 12ਵੇਂ ਸਥਾਨ ‘ਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਪਾਰ ਸਬੰਧੀ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣ ਲਈ ਯਤਨਸ਼ੀਲ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …