18.3 C
Toronto
Friday, September 18, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਚੋਣਾਂ ਲਈ ਬਣਾਈ ਮੈਨੀਫੈਸਟੋ ਕਮੇਟੀ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਚੋਣਾਂ ਲਈ ਬਣਾਈ ਮੈਨੀਫੈਸਟੋ ਕਮੇਟੀ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਚੋਣਾਂ ਲਈ ਬਣਾਈ ਮੈਨੀਫੈਸਟੋ ਕਮੇਟੀਬਲਵਿੰਦਰ ਸਿੰਘ ਭੂੰਦੜ ਹੋਣਗੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ
ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੋਮਵਾਰ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਮੈਨੀਫੈਸਟੋ ਤਿਆਰ ਕਰਨ ਵਾਲੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਕਮੇਟੀ ਵਿਚ ਮੈਂਬਰਾਂ ਦੀ ਗਿਣਤੀ 9 ਤੋਂ ਵਧਾ ਕੇ 20 ਕਰ ਦਿੱਤੀ ਹੈ।
ਇਸ ਕਮੇਟੀ ਦੀ ਕਮਾਨ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪੀ ਗਈ ਹੈ, ਉਨ੍ਹਾਂ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸੇ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੂੰ ਕਮੇਟੀ ਦਾ ਮੈਂਬਰ-ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਟੀਮ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਕਮੇਟੀ ਦੇ ਜ਼ਰੀਏ ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨਾਂ ਨੂੰ ਅੱਗੇ ਲਿਆਉਣ ਦਾ ਸਾਫ ਸੰਕੇਤ ਦਿੱਤਾ ਹੈ। ਪਾਰਟੀ ਦੇ ਸੂਤਰਾਂ ਅਨੁਸਾਰ, ਇਹ 20 ਮੈਂਬਰੀ ਕਮੇਟੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪਹੁੰਚ ਕੇ ਵਪਾਰਕ ਸੰਗਠਨਾਂ, ਕਿਸਾਨ ਯੂਨੀਅਨਾਂ ਅਤੇ ਵਿਦਿਆਰਥੀ ਸੰਗਠਨਾਂ ਦੇ ਸੁਝਾਅ ਇਕੱਠੇ ਕਰੇਗੀ।
ਇਸ ਸਾਰੀ ਫੀਕਬੈਕ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਹੀ ਅਕਾਲੀ ਦਲ ਚੋਣ ਮੈਨੀਫੈਸਟੋ ਜਨਤਾ ਦੇ ਸਾਹਮਣੇ ਰੱਖੇਗਾ।

 

RELATED ARTICLES
POPULAR POSTS