18.3 C
Toronto
Friday, September 18, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਦੀ ‘ਮਾਨ ਦੇ ਮੁਨਾਫੇ’ ਮੁਹਿੰਮ 20 ਸਤੰਬਰ ਤੋਂ ਹੋਵੇਗੀ...

ਆਮ ਆਦਮੀ ਪਾਰਟੀ ਦੀ ‘ਮਾਨ ਦੇ ਮੁਨਾਫੇ’ ਮੁਹਿੰਮ 20 ਸਤੰਬਰ ਤੋਂ ਹੋਵੇਗੀ ਸ਼ੁਰੂ

ਆਮ ਆਦਮੀ ਪਾਰਟੀ ਦੀ ‘ਮਾਨ ਦੇ ਮੁਨਾਫੇ’ ਮੁਹਿੰਮ 20 ਸਤੰਬਰ ਤੋਂ ਹੋਵੇਗੀ ਸ਼ੁਰੂ
ਹਰ ਘਰ ਦੇ ਬੂਹੇ ’ਤੇ ਜਾਣਗੇ ‘ਆਪ’ ਦੇ ਵਲੰਟੀਅਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਆਉਂਦੀ 20 ਸਤੰਬਰ ਤੋਂ ‘ਮਾਨ ਦੇ ਮੁਨਾਫੇ’ ਮੁਹਿੰਮ ਵਿੱਢੇਗੀ। ਇਸ ਮੁਹਿੰਮ ਤਹਿਤ ਹਰ ਘਰ ਨੂੰ ਜਾਣੂ ਕਰਵਾਇਆ ਜਾਵੇਗਾ ਕਿ ਕਿਵੇਂ ਉਨ੍ਹਾਂ ਦੇ ਪਰਿਵਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸਲਾਨਾ 1 ਲੱਖ 82 ਹਜ਼ਾਰ ਰੁਪਏ ਦਾ ਵਿੱਤੀ ਫਾਇਦਾ ਹੋਇਆ ਹੈ। ਇਸ ਮੁਹਿੰਮ ਤਹਿਤ ‘ਆਪ’ ਦੇ ਵਲੰਟੀਅਰ ਹੁਣ ‘ਡੋਰ ਟੂ ਡੋਰ’ ਜਾਣਗੇ ਅਤੇ ਹਰ ਘਰ ਨੂੰ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣਗੇ। ਪਾਰਟੀ ਦੀ ਪੰਜਾਬ ਇਕਾਈ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਤੇ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਚ ਇਸ ਨਵੀਂ ਮੁਹਿੰਮ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ 25 ਹਜ਼ਾਰ 332 ਪੋਲਿੰਗ ਬੂਥ ਹਨ ਅਤੇ ਇਨ੍ਹਾਂ ਬੂਥਾਂ ਦੀਆਂ ਕਮੇਟੀਆਂ ਬਣੀਆਂ ਹੋਈਆਂ ਹਨ। ਕਰੀਬ 2 ਲੱਖ 68 ਹਜ਼ਾਰ ਵਲੰਟੀਅਰ ਇਨ੍ਹਾਂ ਕਮੇਟੀਆਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਹ ਵਲੰਟੀਅਰ ਹੀ ਆਉਂਦੀ 20 ਸਤੰਬਰ ਤੋਂ ਸਮੁੱਚੇ ਪੰਜਾਬ ’ਚ ਹਰ ਘਰ ਦਾ ਬੂਹਾ ਖੜਕਾਉਣਗੇ। ਇਸੇ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਹੁਣ ਵਲੰਟੀਅਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਕੀਤੇ ਗਏ ਕੰਮਾਂ ਨੂੰ ਹਰ ਬੂਹੇ ਤੱਕ ਲੈ ਕੇ ਜਾਣ। ਉਨ੍ਹਾਂ ਦੱਸਿਆ ਕਿ ਪਾਰਟੀ ਸੰਗਠਨ ਦੀ ਹੋਰ ਮਜ਼ਬੂਤੀ ਲਈ ਮੁਹਿੰਮ ਵੀ ਨਾਲੋਂ-ਨਾਲ ਚੱਲੇਗੀ ਅਤੇ ਨਵੀਂ ਮੈਂਬਰਸ਼ਿਪ ਸ਼ੁਰੂ ਕੀਤੀ ਜਾਵੇਗੀ।

RELATED ARTICLES
POPULAR POSTS