ਸਰਕਾਰੀ ਅਧਿਕਾਰੀਆਂ ਨੂੰ 9 ਤੋਂ 5 ਵਜੇ ਤੱਕ ਦਫ਼ਤਰਾਂ ‘ਚ ਹਾਜ਼ਰ ਰਹਿਣ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਫ਼ਸਰਸ਼ਾਹੀ ‘ਤੇ ਨਕੇਲ ਕਸਣ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਜਿਸ ਤਹਿਤ ਹੁਣ ਸਰਕਾਰੀ ਵਿਭਾਗਾਂ ਵਿਚ ਸਾਰੇ ਅਧਿਕਾਰੀਆਂ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਆਪਣੇ ਦਫ਼ਤਰ ਵਿਚ ਰਹਿਣ ਲਈ ਕਿਹਾ ਗਿਆ ਹੈ। ਇਹ ਹੁਕਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਦਿੱਤੇ ਹਨ।
ਇਸ ਹੁਕਮ ਤਹਿਤ ਬਲਾਕ, ਸਬ ਡਿਵੀਜ਼ਨ ਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਸਵੇਰੇ ਸ਼ਾਮ ਤੋਂ ਇਲਾਵਾ ਦਿਨ ਵਿਚ 2 ਵਾਰ ਚੈਕਿੰਗ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਡੀਸੀ ਦੀ ਚੈਕਿੰਗ ਡਵੀਜ਼ਨਲ ਕਮਿਸ਼ਨਰ ਤੇ ਐਸ ਐਸ ਪੀ ਦੀ ਚੈਕਿੰਗ ਉੱਚ ਅਧਿਕਾਰੀ ਕਰਨਗੇ। ਇਹ ਹੁਕਮ ਸਰਕਾਰ ਨੇ ਇਸ ਕਾਰਨ ਦਿੱਤੇ ਹਨ ਕਿਉਂਕਿ ਹਮੇਸ਼ਾਂ ਲੋਕਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਕਿ ਅਫ਼ਸਰ ਆਪਣੇ ਦਫ਼ਤਰਾਂ ਤੋਂ ਗਾਇਬ ਰਹਿੰਦੇ ਹਨ ਜਿਸ ਕਾਰਨ ਉਨ੍ਹਾਂ ਦੇ ਕੰਮ ਸਮੇਂ ਸਿਰ ਨਹੀਂ ਹੁੰਦੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …