ਡਾ. ਮਨਮੋਹਨ ਸਿੰਘ ਤੇ ਨਿਤੀਸ਼ ਕੁਮਾਰ ਦਾ ਕਰਨਗੇ ਸਨਮਾਨ
ਕੈਥਲ/ਬਿਊਰੋ ਨਿਊਜ਼
ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਜਗਦੀਸ਼ ਸਿੰਘ ਝੀਂਡਾ ਨੇ ਵੱਖਰੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਨਵੀਂ ਪਾਰਟੀ ਦਾ ਨਾਂ ਕੀ ਹੋਵੇਗਾ ਤੇ ਇਸ ਦਾ ਕੀ ਸਰੂਪ ਹੋਵੇਗਾ, ਇਸ ਦਾ ਫ਼ੈਸਲਾ ਪੰਜ ਮੈਂਬਰੀ ਕਮੇਟੀ ਕਰੇਗੀ। ਜਾਣਕਾਰੀ ਅਨੁਸਾਰ ਨਵੀਂ ਪਾਰਟੀ ਦਾ ਐਲਾਨ 15 ਅਗਸਤ ਨੂੰ ਕੀਤਾ ਜਾਵੇਗਾ।
ਪਿਹੋਵਾ ਵਿਖੇ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਤੇ 11 ਜ਼ਿਲ੍ਹਿਆਂ ਦੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਹਾਜ਼ਰ ਸਨ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …