11 C
Toronto
Monday, September 21, 2026
spot_img
HomeਕੈਨੇਡਾFrontਦਿੱਲੀ ਹਾਈਕੋਰਟ ਦੇ 7 ਨਵੇਂ ਜੱਜਾਂ ਨੇ ਚੁੱਕੀ ਅਹੁਦੇ ਸਹੁੰ

ਦਿੱਲੀ ਹਾਈਕੋਰਟ ਦੇ 7 ਨਵੇਂ ਜੱਜਾਂ ਨੇ ਚੁੱਕੀ ਅਹੁਦੇ ਸਹੁੰ

ਦਿੱਲੀ ਹਾਈਕੋਰਟ ਦੇ 7 ਨਵੇਂ ਜੱਜਾਂ ਨੇ ਚੁੱਕੀ ਅਹੁਦੇ ਸਹੁੰ
ਹਾਈਕੋਰਟ ’ਚ ਜੱਜਾਂ ਦੀ ਗਿਣਤੀ ਵਧ ਕੇ 50 ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਵਿੱਚ ਅੱਜ ਸੋਮਵਾਰ ਨੂੰ 7 ਨਿਆਂਇਕ ਅਧਿਕਾਰੀਆਂ ਦੀ ਹਾਈਕੋਰਟ ਦੇ ਬੈਂਚ ਵਜੋਂ ਪਦ-ਉੱਨਤੀ ਹੋਈ। ਅਦਾਲਤ ਦੇ ਵਿਹੜੇ ਵਿੱਚ ਕੀਤੇ ਗਏ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਨੇ ਨਵੇਂ ਨਿਯੁਕਤ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ 7 ਨਿਆਂਇਕ ਅਧਿਕਾਰੀਆਂ ਵਿੱਚ ਨਿਵੇਦਿਤਾ ਅਨਿਲ ਸ਼ਰਮਾ, ਨਿਸ਼ਾ ਸਹਾਏ ਸਕਸੇਨਾ, ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਸ਼ਾਮਲ ਹਨ। ਇਸਦੇ ਚੱਲਦਿਆਂ ਨਿਵੇਦਿਤਾ ਅਨਿਲ ਸ਼ਰਮਾ ਅਤੇ ਨਿਸ਼ਾ ਸਹਾਏ ਸਕਸੇਨਾ ਨੂੰ ਦਿੱਲੀ ਹਾਈਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਨੂੰ ਵਧੀਕ ਜੱਜ ਨਿਯੁਕਤ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਦਿੱਲੀ ਹਾਈਕੋਰਟ ਦੇ ਸਾਰੇ ਮੌਜੂਦਾ ਜੱਜਾਂ ਤੋਂ ਇਲਾਵਾ ਸੀਨੀਅਰ ਨਿਆਂਇਕ ਅਧਿਕਾਰੀ, ਰਜਿਸਟਰੀ ਦੇ ਮੈਂਬਰ, ਵਕੀਲ ਅਤੇ ਨਵੇਂ ਨਿਯੁਕਤ ਜੱਜਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ। ਇਹ ਨਿਯੁਕਤੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਦਿੱਲੀ ਹਾਈਕੋਰਟ ਵਿੱਚ ਜੱਜਾਂ ਦੀ ਮਨਜ਼ੂਰਸ਼ੁਦਾ ਗਿਣਤੀ 60 ਹੈ ਅਤੇ ਇਨ੍ਹਾਂ 7 ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨਾਲ ਹਾਈਕੋਰਟ ਵਿੱਚ ਕੰਮ ਕਰ ਰਹੇ ਜੱਜਾਂ ਦੀ ਗਿਣਤੀ ਹੁਣ ਵਧ ਕੇ 50 ਹੋ ਗਈ ਹੈ।

RELATED ARTICLES
POPULAR POSTS