ਕਿਹਾ, ਮਿਆਰੀ ਸਿੱਖਿਆ ਮੁਹੱਈਆ ਨਾ ਕਰਵਾਉਣ ਵਾਲੇ ਕਾਲਜਾਂ ਨੂੰ ਬੰਦ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡ ਕੇ ਪੈਸਾ ਕਮਾਉਣ ਦੇ ਧੰਦੇ ਵਿੱਚ ਲੱਗੇ ਨਿੱਜੀ ਖੇਤਰ ਦੇ ਮੈਡੀਕਲ ਤੇ ਡੈਂਟਲ ਕਾਲਜਾਂ ਨੂੰ ਤਾੜਨਾ ਕੀਤੀ ਹੈ। ਕੈਪਟਨ ਨੇ ਅਜਿਹੇ ਕਾਲਜਾਂ ਦੇ ਪ੍ਰਬੰਧਕਾਂ ਨੂੰ ਕਾਰਗੁਜ਼ਾਰੀ ਦਿਖਾਉਣ ਜਾਂ ਫਿਰ ਅਜਿਹੀਆਂ ਦੁਕਾਨਾਂ ਬੰਦ ਕਰ ਲੈਣ ਦੀ ਚਿਤਾਵਨੀ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਈਵੇਟ ਮੈਡੀਕਲ ਤੇ ਡੈਂਟਲ ਕਾਲਜਾਂ ਨੂੰ ਕਿਹਾ ਕਿ ਦਾਖਲਾ ਪ੍ਰਕ੍ਰਿਆ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਮਿਆਰੀ ਸਿੱਖਿਆ ਮੁਹੱਈਆ ਨਾ ਕਰਵਾਉਣ ਵਾਲੇ ਕਾਲਜਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਅਜਿਹੀਆਂ ਸੰਸਥਾਵਾਂ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਦੀ ਇਜਾਜ਼ਤ ਨਹੀਂ ਦੇਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਇਕ ਅਹਿਮ ਫੈਸਲਾ ਕਰਦਿਆਂ ਜ਼ਿਲ੍ਹਾ ਮੋਹਾਲੀ ਵਿਚ 100 ਬਿਸਤਰਿਆਂ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਨੂੰ ਪ੍ਰਵਾਨਗੀ ਦੇ ਦਿੱਤੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …