
ਮੋਹਾਲੀ: ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਲੈ ਕੇ ਮੋਹਾਲੀ ਵਿਖੇ ਕਰਵਾਈ ਗਈ ਨਸ਼ਾ ਮੁਕਤ ਪੰਜਾਬ ਰੈਲੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਹਰਦੇਵ ਸਿੰਘ ਉੱਭਾ, ਭਾਜਪਾ ਵਾਰਡ ਨੰਬਰ 41 ਦੀ MC ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਅਤੇ ਸ੍ਰੀ ਮਨੋਜ ਸ਼ਰਮਾ, ਵੇਵ ਅਸਟੇਟ ਸੈਕਟਰ-85 ਦੀ ਟੀਮ ਅਤੇ ਸਾਥੀਆਂ ਸਮੇਤ ਸ਼ਾਮਲ ਹੋਏ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਸਮਾਜ ਸੇਵਾ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਲਈ ਸਾਂਝੇ ਯਤਨ ਜ਼ਰੂਰੀ ਹਨ।

