
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਏਸ਼ੀਅਨ ਖੇਡਾਂ ਵਿਚ ਗੋਲਡ ਮੈਡਲ ਜਿੱਤ ਲਿਆ ਹੈ। ਇਸ ਟੀਮ ਨੇ ਅੱਜ ਮੰਗਲਵਾਰ ਨੂੰ ਫਾਈਨਲ ਮੁਕਾਬਲੇ ਵਿਚ ਸ੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 3 ਵਿਕਟਾਂ ਦੇ ਨੁਕਸਾਨ ’ਤੇ 216 ਦੌੜਾਂ ਬਣਾਈਆਂ ਸਨ। ਇਹ ਏਸ਼ੀਅਨ ਖੇਡਾਂ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਕੋਰ ਹੈ। ਇਸਦੇ ਚੱਲਦਿਆਂ ਭਾਰਤੀ ਟੀਮ ਦੇ 217 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸ੍ਰੀਲੰਕਾ ਦੀ ਟੀਮ 15.4 ਓਵਰਾਂ ਵਿਚ ਸਿਰਫ 69 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸਦੇ ਚੱਲਦਿਆਂ ਤੀਜੇ ਸਥਾਨ ਲਈ ਪਾਕਿਸਤਾਨ ਦੀ ਟੀਮ ਨੇ ਬੰਗਲਾਦੇਸ਼ ਦੀ ਟੀਮ ਨੂੰ ਹਰਾ ਕੇ ਕਾਂਸੇ ਦਾ ਤਗਮਾ ਜਿੱਤਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 2022 ਦੀਆਂ ਏਸ਼ੀਅਨ ਖੇਡਾਂ ਵਿਚ ਸੋਨੇ ਦਾ ਤਮਗਾ ਜਿੱਤਿਆ ਸੀ।

