ਪਾਕਿ ਨੇ ਜਾਧਵ ਨੂੰ ਸੁਣਾਈ ਹੈ ਫਾਂਸੀ ਦੀ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਨੇ ਕੁਲਭੂਸ਼ਣ ਜਾਧਵ ਨਾਲ ਮੁਲਾਕਾਤ ਲਈ ਭਾਰਤ ਦੀ ਅਪੀਲ ਇਕ ਵਾਰ ਫਿਰ ਠੁਕਰਾ ਦਿੱਤੀ ਹੈ। ਭਾਰਤ ਦੇ ਹਾਈ ਕਮਿਸ਼ਨਰ ਨੇ ਅੱਜ ਪਾਕਿਸਤਾਨ ਦੇ ਵਿਦੇਸ਼ ਸਕੱਤਰ ਨੂੰ ਮਿਲ ਕੇ ਇਹ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ ਭਾਰਤ 15 ਵਾਰ ਜਾਧਵ ਤੱਕ ਡਿਪਲੋਮੈਟਿਕ ਪਹੁੰਚ ਲਈ ਅਪੀਲ ਕਰ ਚੁੱਕਾ ਹੈ, ਪਰ ਪਾਕਿ ਨੇ ਹਰ ਵਾਰ ਇਨਕਾਰ ਹੀ ਕੀਤਾ ਹੈ। ਚੇਤੇ ਕਿ ਪਾਕਿ ਮਿਲਟਰੀ ਅਦਾਲਤ ਨੇ ਇੰਡੀਅਨ ਨੇਵੀ ਦੇ ਸਾਬਕਾ ਅਫਸਰ ਕੁਲਭੂਸ਼ਣ ਜਾਧਵ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੋਈ ਹੈ। ਭਾਰਤ ਦਾ ਕਹਿਣਾ ਹੈ ਕਿ ਜਾਧਵ ਨੂੰ ਅਗਵਾ ਕੀਤਾ ਗਿਆ ਹੈ ਅਤੇ ਜੇਕਰ ਜਾਧਵ ਨੂੰ ਫਾਂਸੀ ਦਿੱਤੀ ਗਈ ਤਾਂ ਇਸ ਨੂੰ ਕਤਲ ਮੰਨਿਆ ਜਾਵੇਗਾ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …