10.1 C
Toronto
Wednesday, September 23, 2026
spot_img
HomeਕੈਨੇਡਾFrontਜਥੇਦਾਰ ਗੜਗੱਜ ਨੇ ਲਾਹੌਰ ਵਿਚ ਸਿੱਖ ਵਿਰਾਸਤੀ ਸਥਾਨਾਂ ਦੀ ਸਾਂਭ-ਸੰਭਾਲ ਕਰਨ ਦੀ...

ਜਥੇਦਾਰ ਗੜਗੱਜ ਨੇ ਲਾਹੌਰ ਵਿਚ ਸਿੱਖ ਵਿਰਾਸਤੀ ਸਥਾਨਾਂ ਦੀ ਸਾਂਭ-ਸੰਭਾਲ ਕਰਨ ਦੀ ਕੀਤੀ ਮੰਗ

ਜਥੇਦਾਰ ਗੜਗੱਜ ਨੇ ਲਾਹੌਰ ਵਿਚ ਸਿੱਖ ਵਿਰਾਸਤੀ ਸਥਾਨਾਂ ਦੀ ਸਾਂਭ-ਸੰਭਾਲ ਕਰਨ ਦੀ ਕੀਤੀ ਮੰਗ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਾਹੌਰ ਦੇ ਅੰਦਰੂਨੀ ਸ਼ਹਿਰ ਵਿਚ ਸਿੱਖ ਇਤਿਹਾਸ ਨਾਲ ਸਬੰਧਤ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਪਾਕਿਸਤਾਨ ਦੀ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਲਾਹੌਰ ਅੰਦਰੂਨ ਸਥਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਸਬੰਧਤ ਲਾਲ ਖੂਹ, ਕੱਟੜੀ ਚੰਦੂ ਦੀ ਮੌਜੂਦਾ ਸਥਿਤੀ ਦੀ ਜਾਂਚ ਕਰਵਾਉਣ ਲਈ ਕਿਹਾ ਹੈ। ਮੁੱਖ ਮੰਤਰੀ ਨੂੰ ਲਿਖੇ ਪੱਤਰ ਦੇ ਨਾਲ ਉਨ੍ਹਾਂ ਨੇ ਪਾਕਿਸਤਾਨ ਦੀ ਪੰਜਾਬ ਸਰਕਾਰ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੂੰ ਵੀ ਸੰਬੋਧਤ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਸਮੇਂ ਦੇ ਬਦਲਾਅ, ਸ਼ਹਿਰੀ ਵਿਕਾਸ, ਪੰਜਾਬ ਦੀ ਵੰਡ ਅਤੇ ਹੋਰ ਇਤਿਹਾਸਕ ਹਾਲਾਤ ਕਾਰਨ ਇਨ੍ਹਾਂ ਵਿਚੋਂ ਬਹੁਤ ਸਾਰੀਆਂ ਨਿਸ਼ਾਨੀਆਂ ਜਾਂ ਤਾਂ ਮਿਟ ਚੁੱਕੀਆਂ ਹਨ ਜਾਂ ਆਪਣੀ ਪਹਿਲੀ ਸਥਿਤੀ ਵਿਚ ਨਹੀਂ ਰਹੀਆਂ। ਇਸ ਲਈ ਅੱਜ ਵੀ ਮੌਜੂਦ ਇਤਿਹਾਸਕ ਨਿਸ਼ਾਨੀਆਂ ਦੀ ਸੰਭਾਲ ਹੋਰ ਵੀ ਮਹੱਤਵਪੂਰਨ ਹੋ ਜਾਂਦੀ ਹੈ।

RELATED ARTICLES
POPULAR POSTS