Breaking News
Home / ਪੰਜਾਬ / ਆਮ ਆਦਮੀ ਪਾਰਟੀ ਦੀ ਅੱਖ ਹੁਣ ਦਲਿਤ ਭਾਈਚਾਰੇ ‘ਤੇ

ਆਮ ਆਦਮੀ ਪਾਰਟੀ ਦੀ ਅੱਖ ਹੁਣ ਦਲਿਤ ਭਾਈਚਾਰੇ ‘ਤੇ

3ਕੇਜਰੀਵਾਲ ਜਾਣਗੇ ਡੇਰਾ ਸੱਚਖੰਡ ਬੱਲਾਂ   
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਮਾਲਵਾ ਤੋਂ ਬਾਅਦ ਆਪਣੇ ਆਪ ਨੂੰ ਦੁਆਬੇ ਵਿੱਚ ਮਜ਼ਬੂਤ ਕਰਨ ਲਈ ਕਮਰ ਕਸ ਲਈ ਹੈ। ਇਸ ਲਈ ਪਾਰਟੀ ਦੀ ਅੱਖ ਇਲਾਕੇ ਦੇ ਦਲਿਤ ਭਾਈਚਾਰੇ ਉੱਤੇ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਜਾਣਗੇ। ਇਸ ਡੇਰੇ ਦਾ ਦੁਆਬਾ ਵਿੱਚ ਖ਼ਾਸ ਤੌਰ ਉੱਤੇ ਦਲਿਤ ਭਾਈਚਾਰੇ ਵਿੱਚ ਵੱਡਾ ਆਧਾਰ ਹੈ। ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਗੱਲਬਾਤ ਕਰਦਿਆਂ ਆਖਿਆ ਕਿ ਬਸਪਾ ਦੇ ਮਰਹੂਮ ਆਗੂ ਕਾਂਸ਼ੀ ਰਾਮ ਦੇ ਪਿੰਡ ਤੋਂ ਬਾਅਦ ਕੇਜਰੀਵਾਲ ਸ੍ਰੀ ਆਨੰਦਪਰ ਸਾਹਿਬ ਮੱਥਾ ਟੇਕਣਗੇ ਅਤੇ ਇਸ ਤੋਂ ਬਾਅਦ ਜਲੰਧਰ ਤੋਂ ਕਰੀਬ 7 ਕਿੱਲੋਮੀਟਰ ਦੂਰ ਡੇਰਾ ਸੱਚਖੰਡ ਬੱਲਾਂ ਜਾਣਗੇ।
ਸੁੱਚਾ ਸਿੰਘ ਛੋਟੇਪੁਰ ਨੇ ਦੱਸਿਆ ਕਿ ਪਿਛਲੇ ਦਿਨੀਂ ਵਾਰਾਨਸੀ ਵਿਖੇ ਡੇਰੇ ਦੇ ਪ੍ਰਬੰਧਕਾਂ ਨੇ ਕੇਜਰੀਵਾਲ ਨੂੰ ਡੇਰੇ ਵਿੱਚ ਆਉਣ ਦਾ ਸੱਦਾ ਦਿੱਤਾ ਸੀ ਇਸ ਤਹਿਤ ਉਹ ਇੱਥੇ ਆ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਡੇਰੇ ਉੱਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੇਜਰੀਵਾਲ ਨੂੰ ਵੋਟਾਂ ਤੋਂ ਪਹਿਲਾਂ ਰਾਜਨੀਤਿਕ ਹਮਾਇਤ ਲਈ ਪੰਜਾਬ ਵਿੱਚ ਡੇਰਿਆਂ ਦੀ ਹਮਾਇਤ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਸੀ ਕਿ ਉਹ ਧਰਮ ਅਤੇ ਜਾਤ ਦੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …