ਪਿੰਡ ਦੇ ਕਿਸੇ ਮਸਲੇ ਨੂੰ ਲੈ ਕੇ ਕਾਂਗਰਸੀਆਂ ਨਾਲ ਹੋਇਆ ਸੀ ਝਗੜਾ
ਅੰਮ੍ਰਿਤਸਰ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਚੇਤ ਸਿੰਘ ਵਾਲਾ ਦੇ ਨੌਜਵਾਨ ਅਕਾਲੀ ਸਰਪੰਚ ਗੁਰਪਿੰਦਰ ਸਿੰਘ ਲਾਲੀ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਰਪੰਚ ਗੁਰਪਿੰਦਰ ਲਾਲੀ ਦਾ ਪਿੰਡ ਦੇ ਕਾਂਗਰਸੀ ਵਰਕਰਾਂ ਨਾਲ ਕਿਸੇ ਮਸਲੇ ‘ਤੇ ਝਗੜਾ ਹੋ ਗਿਆ ਸੀ। ਇਸ ਝਗੜੇ ਦੇ ਚੱਲਦਿਆਂ ਦੁਬਾਰਾ ਫਿਰ ਸਰਪੰਚ ਲਾਲੀ ਉੱਪਰ ਕਾਂਗਰਸੀ ਵਰਕਰਾਂ ਨੇ ਹਮਲਾ ਕਰ ਦਿੱਤਾ ਤੇ ਗੁੱਝੀਆਂ ਸੱਟਾਂ ਮਾਰੀਆਂ। ਗੰਭੀਰ ਹਾਲਤ ਵਿਚ ਸਰਪੰਚ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸਦੀ ਮੌਤ ਹੋ ਗਈ ਹੈ। ਪੁਲਿਸ ਨੇ ਚਾਰ ਵਿਅਕਤੀਆਂ ‘ਤੇ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਰਵਾਈ ਆਰੰਭ ਦਿੱਤੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …