18.6 C
Toronto
Thursday, September 24, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਦੇ ਧਰਨੇ ਤੋਂ ਬਾਅਦ ਮੁਹਾਲੀ ਤੇ ਚੰਡੀਗੜ੍ਹ ’ਚ ਈਡੀ...

ਆਮ ਆਦਮੀ ਪਾਰਟੀ ਦੇ ਧਰਨੇ ਤੋਂ ਬਾਅਦ ਮੁਹਾਲੀ ਤੇ ਚੰਡੀਗੜ੍ਹ ’ਚ ਈਡੀ ਦੀ ਰੇਡ ਖਤਮ

ਆਮ ਆਦਮੀ ਪਾਰਟੀ ਦੇ ਧਰਨੇ ਤੋਂ ਬਾਅਦ ਮੁਹਾਲੀ ਤੇ ਚੰਡੀਗੜ੍ਹ ’ਚ ਈਡੀ ਦੀ ਰੇਡ ਖਤਮ

ਮੁਹਾਲੀ ਤੋਂ 6 ਗੱਡੀਆਂ ’ਚ ਦਸਤਾਵੇਜ਼ ਲੈ ਕੇ ਗਈ ਈਡੀ ਦੀ ਟੀਮ

ਮੁਹਾਲੀ/ਬਿਊਰੋ ਨਿਊਜ਼   : ਮੁਹਾਲੀ ਸਥਿਤ ‘ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ’ (ਗਮਾਡਾ) ਦੇ ਦਫਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਰੇਡ ਖਤਮ ਹੋ ਗਈ ਹੈ। ਕਰੀਬ 48 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਈਡੀ ਦੀ ਟੀਮ ਦਸਤਾਵੇਜ਼ ਲੈ ਕੇ 6 ਗੱਡੀਆਂ ਵਿਚ ਸਵਾਰ ਹੋ ਕੇ ਮੁਹਾਲੀ ਸਥਿਤ ਗਮਾਡਾ ਦੇ ਮੁੱਖ ਦਫਤਰ ਵਿਚੋਂ ਚਲੇ ਗਈ। ਹਾਲਾਂਕਿ, ਇਸ ਛਾਪੇਮਾਰੀ ਦੌਰਾਨ ਈਡੀ ਦੀ ਟੀਮ ਨੂੰ ਕੀ-ਕੀ ਮਿਲਿਆ, ਇਸਦੇ ਬਾਰੇ ਵਿਚ ਈਡੀ ਦੇ ਅਫਸਰਾਂ ਨੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਇਕ ਆਈਏਐਸ ਅਧਿਕਾਰੀ ਦੇ ਘਰ ਤੋਂ ਕਰੀਬ ਢਾਈ ਕਰੋੜ ਰੁਪਏ ਕੈਸ਼, ਸਵਾ ਕਿਲੋ ਸੋਨਾ-ਚਾਂਦੀ ਅਤੇ ਜ਼ਮੀਨ ਦੇ ਕੁਝ ਦਸਤਾਵੇਜ਼ ਮਿਲੇ ਹਨ। ਜ਼ਿਕਰਯੋਗ ਹੈ ਕਿ ਈਡੀ ਨੇ ਲੰਘੇ ਮੰਗਲਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿਚ ਕਈ ਟਿਕਾਣਿਆਂ ’ਤੇ ਛਾਪਾ ਮਾਰਿਆ ਸੀ ਅਤੇ ਅੱਜ ਦੁਪਹਿਰ ਤੱਕ ਇਹ ਕਾਰਵਾਈ ਚੱਲਦੀ ਰਹੀ। ਜ਼ਿਕਰਯੋਗ ਹੈ ਕਿ ਈਡੀ ਦੀ ਇਸ ਛਾਪੇਮਾਰੀ ਖਿਲਾਫ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਨੇ ਗਮਾਡਾ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਮੌਕੇ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋ ਗਈ। ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਨੇ ਈ.ਡੀ. ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

 

ਈਡੀ ਦੀ ਛਾਪੇਮਾਰੀ ਤੋਂ ਬਾਅਦ ਸਾਹਮਣੇ ਆਏ ਮੰਤਰੀ ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਭਾਰਤੀ ਜਨਤਾ ਪਾਰਟੀ ’ਤੇ ਇਲਜ਼ਾਮ ਲਗਾਇਆ ਹੈ ਕਿ ਉਹ ਉਸ ਨੂੰ ਡਰਾਉਣ ਅਤੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਲਈ ਮਜਬੂਰ ਕਰਨ ਵਾਸਤੇ ਈਡੀ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੰੁਡੀਆਂ ਨੇ ਆਪਣੇ ਭਤੀਜੇ ਗੁਰਪ੍ਰੀਤ ਸਿੰਘ ਸੈਣੀ ਨਾਲ ਮੀਡੀਆ ਸਾਹਮਣੇ ਆ ਕੇ ਇਲਜ਼ਾਮ ਲਗਾਇਆ ਕਿ ਸੈਣੀ ਦੇ ਸਾਹਨੇਵਾਲ ਸਥਿਤ ਘਰ ’ਤੇ ਈਡੀ ਦੀ ਛਾਪੇਮਾਰੀ ਦਾ ਮਕਸਦ ਸਿਰਫ ਉਸ ਨੂੰ ਭਗਵਾਂ ਪਾਰਟੀ ਵਿਚ ਸ਼ਾਮਲ ਹੋਣ ਲਈ ਦਬਾਅ ਪਾਉਣਾ ਸੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (ਗਮਾਡਾ) ਦੇ ਦਫਤਰ ਵਿਚ ਚੱਲ ਰਹੀ ਛਾਪੇਮਾਰੀ ਦੌਰਾਨ ਗੁਰਪ੍ਰੀਤ ਸਿੰਘ ਸੈਣੀ ਦੇ ਘਰ ਦੀ ਵੀ ਈਡੀ ਵਲੋਂ ਤਲਾਸ਼ੀ ਲਈ ਗਈ ਸੀ ਅਤੇ ਕਿਹਾ ਗਿਆ ਸੀ ਕਿ ਇਸਦੇ ਵਿੱਤੀ ਲੈਣ ਦੀ ਜਾਂਚ ਕੀਤੀ ਜਾ ਰਹੀ ਹੈ। ਹਰਦੀਪ ਸਿੰਘ ਮੰੁਡੀਆਂ ਸਤੰਬਰ 2024 ਤੋਂ ਮਕਾਨ ਉਸਾਰੀ ਮੰਤਰੀ ਹਨ ਅਤੇ ਈਡੀ ਪਿਛਲੇ ਕੁਝ ਸਾਲਾਂ ਦੌਰਾਨ ਗਮਾਡਾ ਵਲੋਂ ਕੀਤੇ ਗਏ ਜ਼ਮੀਨ ਗ੍ਰਹਿਣ ਕਰਨ, ਜ਼ਮੀਨ ਦੀ ਵਰਤੋਂ ਵਿਚ ਤਬਦੀਲੀ ਅਤੇ ਹੋਰ ਸੌਦਿਆਂ ਦੀ ਜਾਂਚ ਕਰ ਰਹੀ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਧਿਆ ਅਕਾਲੀ ਦਲ ਅਤੇ ਭਾਜਪਾ ’ਤੇ ਸਿਆਸੀ ਨਿਸ਼ਾਨਾ

ਚੰਡੀਗੜ੍ਹ/ਬਿਊਰੋ ਨਿਊਜ਼  : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ’ਤੇ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਸਿਆਸੀ ਜ਼ਮੀਨ ’ਤੇ ਦੋਵੇਂ ਪਾਰਟੀਆਂ ਪੂਰੀ ਤਰ੍ਹਾਂ ਜ਼ੀਰੋ ਹੋ ਚੁੱਕੀਆਂ ਹਨ ਅਤੇ ਸੂਬੇ ਦੀ ਜਨਤਾ ਇਨ੍ਹਾਂ ਨੂੰ ਨਕਾਰ ਚੁੱਕੀ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਗੱਲ ਦਾ ਅਹਿਸਾਸ ਹੋ ਗਿਆ ਹੈ ਕਿ ਪੰਜਾਬ ਦੇ ਕਿਸਾਨ, ਨੌਜਵਾਨ ਅਤੇ ਵਪਾਰੀ ਵਰਗ ਭਾਜਪਾ ਦੀਆਂ ਨੀਤੀਆਂ ਦੇ ਖਿਲਾਫ ਹਨ। ਇਸੇ ਬੁਖਲਾਹਟ ਅਤੇ ਡਰ ਦੇ ਕਾਰਨ ਚੋਣਾਂ ਵਾਲੇ ਸੂਬਿਆਂ ਵਿਚ ਕੇਂਦਰੀ ਏਜੰਸੀਆਂ ਦਾ ਦੁਰਉਪਯੋਗ ਕੀਤਾ ਜਾ ਰਿਹਾ ਹੈ। ਹਾਲ ਹੀ ਵਿਚ ਹੋਈ ਈਡੀ ਦੀ ਛਾਪੇਮਾਰੀ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ਬੰਦ ਪਏ ਮਕਾਨਾਂ ਦੇ ਤਾਲੇ ਤੋੜ ਕੇ ਅਤੇ ਨਿਯਮਾਂ ਦੀ ਅਣਦੇਖੀ ਕਰਕੇ ਕੀਤੀ ਗਈ ਛਾਪੇਮਾਰੀ ਦੇ ਬਾਵਜੂਦ ਈਡੀ ਨੂੰ ਕੁਝ ਵੀ ਹਾਸਲ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਬਜ਼ੁਰਗਾਂ ਅਤੇ ਬੱਚਿਆਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਸਾਫ ਹੋ ਗਿਆ ਹੈ ਕਿ ਇਹ ਸਿਰਫ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਸੀ। ਚੀਮਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦਾ ਇਤਿਹਾਸ ਵੀ ਜ਼ਿਆਦਾਤਰ ਕਲੰਕਿਤ ਹੀ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ਦੇ ਗਮਾਡਾ ਦਫਤਰ ਵਿਚ ਈਡੀ ਨੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਹੈ ਅਤੇ ਜਾਂਚ ਕਰ ਰਹੀ ਹੈ।

RELATED ARTICLES
POPULAR POSTS