18.6 C
Toronto
Thursday, September 24, 2026
spot_img
HomeਕੈਨੇਡਾFrontਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ
ਯੂਥ ਕਾਂਗਰਸ ਨੇ ਆਨਲਾਈਨ ਨਾਗਰਿਕ ਪਟੀਸ਼ਨ ਕੀਤੀ ਸ਼ੁਰੂ
ਨਵੀਂ ਦਿੱਲੀ/ਬਿਊਰੋ ਨਿਊਜ਼
ਇੰਡੀਅਨ ਯੂਥ ਕਾਂਗਰਸ ਨੇ ਅੱਜ ਵੀਰਵਾਰ ਨੂੰ ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ (ਐਸਆਈਆਰ) ਨੂੰ ਲੈ ਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ, ਇਕ ਦੇਸ਼ ਵਿਆਪੀ ਆਨਲਾਈਨ ਨਾਗਰਿਕ ਪਟੀਸ਼ਨ ਸ਼ੁਰੂ ਕੀਤੀ ਹੈ। ਇਸ ਦੌਰਾਨ ਯੂਥ ਕਾਂਗਰਸ ਨੇ ਦੇਸ਼ ਦੇ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਤੰਤਰੀ ਸੰਸਥਾਵਾਂ ਦੀ ਰੱਖਿਆ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਹ ਪਟੀਸ਼ਨ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਅੰਦਰੂਨੀ ਫੈਸਲਾ ਲੈਣ ਦੀਆਂ ਪ੍ਰਕਿਰਿਆਵਾਂ ’ਤੇ ਸਵਾਲ ਉਠਾਉਣ ਵਾਲੀਆਂ ਹਾਲੀਆਂ ਰਿਪੋਰਟ ਦੇ ਵਿਚਕਾਰ ਸ਼ੁਰੂ ਕੀਤੀ ਗਈ ਹੈ। ਯੂਥ ਕਾਂਗਰਸ ਨੇ ਕਿਹਾ ਹੈ ਕਿ ਜਦੋਂ ਸੰਸਥਾ ਦੇ ਕੰਮਕਾਜ ਬਾਰੇ ਸਵਾਲ ਉਠਦੇ ਹਨ, ਜੋ ਹਰ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਦੀ ਰੱਖਿਆ ਕਰਦੀ ਹੈ, ਤਾਂ ਪੂਰੀ ਪਾਰਦਰਸ਼ਤਾ ਅਤੇ ਜਨਤਕ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਨਾਗਰਿਕ ਪਟੀਸ਼ਨ ਰਾਹੀਂ ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ, ਗਿ੍ਰਫਤਾਰ ਕਰਨ ਅਤੇ ਮੁਕੱਦਮਾ ਚਲਾਉਣ ਦੀ ਮੰਗ ਵੀ ਕੀਤੀ ਗਈ ਹੈ।

‘ਕਾਕਰੋਚ ਜਨਤਾ ਪਾਰਟੀ’ ਨੇ ਮੰਗਿਆ ਮੁੱਖ ਚੋਣ ਕਮਿਸ਼ਨਰ ਦਾ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
‘ਕਾਕਰੋਚ ਜਨਤਾ ਪਾਰਟੀ’ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਸਤੀਫਾ ਦੇਣ ਦਾ ਅਲਟੀਮੇਟਮ ਦੇ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਅਸਤੀਫਾ ਨਹੀਂ ਦਿੱਤਾ ਤਾਂ ਭਾਰਤ ਭਰ ਵਿਚ ਅੰਦੋਲਨ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਦਿੱਲੀ ਵਿਚ ਪ੍ਰਦਰਸ਼ਨ ਵੀ ਹੋਣਗੇ। ਸੀਜੇਪੀ ਫਾਊਂਡਰ ਅਭਿਜੀਤ ਦੀਪਕੇ ਨੇ ਦਿੱਲੀ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਗਿਆਨੇਸ਼ ਕੁਮਾਰ ਇਸ ਦੇਸ਼ ਦੇ ਸਭ ਤੋਂ ਵੱਡੇ ਗੱਦਾਰ ਹਨ। ਦੀਪਕੇ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਐਸ.ਆਈ.ਆਰ. ਦੇ ਜਰੀਏ ਦੇਸ਼ ਵਿਚ 13 ਕਰੋੜ ਤੋਂ ਜ਼ਿਆਦਾ ਵੋਟ ਡਿਲੀਟ ਕੀਤੇ ਹਨ। ਦੀਪਕੇ ਨੇ ਕਿਹਾ ਕਿ ਲੋਕਤੰਤਰ ਦਾ ਮਤਲਬ ਹੈ ਕਿ ਜਨਤਾ ਆਪਣੀ ਸਰਕਾਰ ਚੁਣੇ। ਪਰ ਜਦੋਂ ਤੋਂ ਗਿਆਨੇਸ਼ ਕੁਮਾਰ ਮੁੱਖ ਚੋਣ ਕਮਿਸ਼ਨਰ ਬਣੇ ਹਨ, ਉਦੋਂ ਤੋਂ ਸਰਕਾਰ ਇਹ ਤੈਅ ਕਰ ਰਹੀ ਹੈ ਕਿ ਕੌਣ ਆਪਣੀ ਵੋਟ ਦੀ ਵਰਤੋਂ ਕਰੇਗਾ ਅਤੇ ਕੌਣ ਨਹੀਂ। ਮੀਡੀਆ ਰਿਪੋਰਟਾਂ ਮੁਤਾਬਕ ਇਹ ਦਾਅਵਾ ਕੀਤਾ ਗਿਆ ਹੈ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਦੌਰਾਨ ਐਸ.ਆਈ.ਆਰ. ਨਾਲ ਸਬੰਧਤ ਕਮਿਸ਼ਨਰ ਦੇ ਫੈਸਲਿਆਂ ਅਤੇ ਹੁਕਮਾਂ ’ਤੇ ਘੱਟੋ-ਘੱਟ 14 ਵਾਰ ਇਤਰਾਜ਼ ਜਤਾਏ ਸਨ, ਫਿਰ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

RELATED ARTICLES
POPULAR POSTS