
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੇ ਵਿਕਾਸ ਨੂੰ ਨਵੀਂ ਰਫਤਾਰ ਦਿੰਦੇ ਹੋਏ ਅਡਾਨੀ ਗਰੁੱਪ ਨੇ ਸੂਬੇ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਕੋਲਕਾਤਾ ਦੇ ਨਿਊ ਟਾਊਨ ਇਲਾਕੇ ਵਿੱਚ 2,000 ਬੈੱਡਾਂ ਵਾਲੇ ਸੁਪਰ ਸਪੈਸ਼ਲਿਟੀ ਹਸਪਤਾਲ ‘ਅਡਾਨੀ ਆਰੋਗਿਆ ਮੰਦਰ’ ਦੀ ਨੀਂਹ ਰੱਖੀ ਗਈ। ਇਸ ਸਮਾਗਮ ਵਿੱਚ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦਰੂ ਅਧਿਕਾਰੀ ਅਤੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਅਡਾਨੀ ਗਰੁੱਪ ਇਸ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਨਿਰਮਾਣ ’ਤੇ 4,000 ਕਰੋੜ ਰੁਪਏ ਖਰਚ ਕਰੇਗਾ। ਇਸ ਪ੍ਰਾਜੈਕਟ ਨਾਲ ਕਰੀਬ 10,000 ਨਵੇਂ ਰੋਜ਼ਗਾਰ ਅਤੇ ਨੌਕਰੀਆਂ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਥਾਨਕ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ। ਭੂਮੀ ਪੂਜਨ ਅਤੇ ਮੰਚੀ ਸਮਾਗਮ ਦੌਰਾਨ ਗੌਤਮ ਅਡਾਨੀ ਦੇ ਨਾਲ ਉਨ੍ਹਾਂ ਦੀ ਪਤਨੀ ਪ੍ਰੀਤੀ ਅਡਾਨੀ ਅਤੇ ਪੁੱਤਰ ਕਰਨ ਅਡਾਨੀ, ਜੋ ਏ.ਪੀ.ਐੱਸ.ਈ.ਜ਼ੈੱਡ. ਦੇ ਮੈਨੇਜਿੰਗ ਡਾਇਰੈਕਟਰ ਹਨ, ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਗੌਤਮ ਅਡਾਨੀ ਨੇ ਮੁੱਖ ਮੰਤਰੀ ਸ਼ੁਭੇਂਦਰੂ ਅਧਿਕਾਰੀ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਿਵੇਸ਼ ਦੀਆਂ ਤਰਜੀਹਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਸੀ।

