ਪੰਜਾਬ ਵਿਚੋਂ ਤਿੰਨ ਮੈਂਬਰ ਜਾਣੇ ਹਨ ਰਾਜ ਸਭਾ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਤੇ ਨਰੇਸ਼ ਗੁਜਰਾਲ ਨੇ ਰਾਜ ਸਭਾ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖਲ ਕਰ ਦਿੱਤੇ ਹਨ। ਵਿਧਾਨ ਸਭਾ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੋਵਾਂ ਆਗੂਆਂ ਦੇ ਕਾਗ਼ਜ਼ ਹਾਸਲ ਕੀਤੇ। ਬੀਤੇ ਦਿਨ ਸੁਖਬੀਰ ਸਿੰਘ ਬਾਦਲ ਨੇ ਢੀਂਡਸਾ ਤੇ ਨਰੇਸ਼ ਗੁਜਰਾਲ ਨੂੰ ਪਾਰਟੀ ਵਲੋਂ ਰਾਜ ਸਭਾ ਦੇ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚੋਂ ਤਿੰਨ ਰਾਜ ਸਭਾ ਉਮੀਦਵਾਰਾਂ ਦੀ ਚੋਣ ਹੋਣੀ ਹੈ, ਜਿਨ੍ਹਾਂ ਵਿਚੋਂ ਅਕਾਲੀ ਦਲ ਨੇ ਆਪਣੇ ਹਿੱਸੇ ਦੇ ਦੋ ਉਮੀਦਵਾਰ ਐਲਾਨ ਦਿੱਤੇ ਹਨ ਅਤੇ ਭਾਜਪਾ ਨੇ ਆਪਣੇ ਹਿੱਸੇ ਦੇ ਇਕ ਉਮੀਦਵਾਰ ਦਾ ਐਲਾਨ ਹਾਲੇ ਤੱਕ ਕਰਨਾ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …