13.8 C
Toronto
Wednesday, September 30, 2026
spot_img
HomeਕੈਨੇਡਾFrontਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਚੰਡੀਗੜ੍ਹ ’ਚ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ...

ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਚੰਡੀਗੜ੍ਹ ’ਚ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ

ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਚੰਡੀਗੜ੍ਹ ’ਚ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ
ਮੰਤਰੀਆਂ ਦੀਆਂ ਕੋਠੀਆਂ ਵਿਚ ‘ਬਾਹਰੀ ਵਿਅਕਤੀ’ ਰਹਿਣ ਦੇ ਲਗਾਏ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 39 ਵਿਖੇ ਸਥਿਤ ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ, ਪਰ ਪੁਲਿਸ ਨੇ ਜਾਖੜ ਨੂੰ ਬਾਹਰ ਹੀ ਰੋਕ ਦਿੱਤਾ। ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਵਲੋਂ ਸੈਕਟਰ 39 ਵਿਖੇ ਸਥਿਤ ਸਰਕਟ ਹਾਊਸ ਵਿਚ ਕਮਰਾ ਬੁੱਕ ਕਰਵਾਇਆ ਹੋਇਆ ਹੈ, ਫਿਰ ਵੀ ਉਨ੍ਹਾਂ ਨੂੰ ਅੰਦਰ ਦਾਖਲ ਨਹੀਂ ਹੋਣ ਦਿੱਤਾ। ਜਾਖੜ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੇ ਮੰਤਰੀਆਂ ਦੀਆਂ ਕੋਠੀਆਂ ਵਿਚ ਬਾਹਰੀ ਵਿਅਕਤੀ ਰਹਿ ਰਹੇ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਮਾਡਾ ਅਤੇ ਹੋਰ ਸਰਕਾਰੀ ਦਫਤਰਾਂ ਦੀਆਂ ਫਾਈਲਾਂ ਨੂੰ ਬਾਹਰੀ ਵਿਅਕਤੀਆਂ ਵਲੋਂ ਪ੍ਰਵਾਨਗੀ ਦਿੱਤੀ ਜਾ ਰਹੀ ਹੈ, ਜੋ ਕਿ ਬਹੁਤ ਗਲਤ ਹੈ। ਸੁਨੀਲ ਜਾਖੜ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਵਲੋਂ ਪਹਿਲਾਂ ਮੰਤਰੀਆਂ ਦੀਆਂ ਕੋਠੀਆਂ ਵਿਚੋਂ ਬਾਹਰੀ ਵਿਅਕਤੀਆਂ ਨੂੰ ਕੱਢਿਆ ਜਾਵੇਗਾ, ਉਸ ਤੋਂ ਬਾਅਦ ਪੰਜਾਬ ਵਿਚੋਂ ਵੀ ਇਨ੍ਹਾਂ ਨੂੰ ਭਜਾਇਆ ਜਾਵੇਗਾ। ਭਾਜਪਾ ਆਗੂ ਜਾਖੜ ਨੇ ਕਿਹਾ ਕਿ ਸਾਨੂੰ ਇੱਥੇ ਸਰਕਟ ਹਾਊਸ ਵਿਚ ਜਾਣ ਤੋਂ ਵੀ ਰੋਕਿਆ ਗਿਆ ਹੈ, ਪਰ ਦਿੱਲੀ ਵਾਲੇ ਮਹਿਮਾਨਾਂ ਨੂੰ ਕੋਈ ਰੋਕ-ਟੋਕ ਨਹੀਂ ਹੈ ਅਤੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਧੱਕਾ ਕਰ ਰਹੀ ਹੈ।

RELATED ARTICLES
POPULAR POSTS