6.3 C
Toronto
Saturday, November 14, 2026
spot_img
HomeਕੈਨੇਡਾFrontਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਹੋਈ ਹਿੰਸਾ ਦੇ ਮਾਮਲੇ ਵਿਚ ਸੀਬੀਆਈ ਜਾਂਚ ਦੀ...

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਹੋਈ ਹਿੰਸਾ ਦੇ ਮਾਮਲੇ ਵਿਚ ਸੀਬੀਆਈ ਜਾਂਚ ਦੀ ਮੰਗ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਹੋਈ ਹਿੰਸਾ ਦੇ ਮਾਮਲੇ ਵਿਚ ਸੀਬੀਆਈ ਜਾਂਚ ਦੀ ਮੰਗ
ਹਾਈਕੋਰਟ ’ਚ ਜਨਹਿੱਤ ਪਟੀਸ਼ਨ ਦਾਇਰ ਅਤੇ ਭਲਕੇ ਬੁੱਧਵਾਰ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ-ਫਗਵਾੜਾ ਰੋਡ ’ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ’ਚ ਹਾਲ ਹੀ ਵਿਚ ਹੋਈ ਹਿੰਸਾ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਘਟਨਾਕ੍ਰਮ ਦੀ ਕੇਂਦਰੀ ਜਾਂਚ ਬਿਉੂਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਅੱਜ ਮੰਗਲਵਾਰ ਨੂੰ ਮਾਨਯੋਗ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਅੱਗੇ ਤੁਰੰਤ ਸੁਣਵਾਈ ਲਈ ਪੇਸ਼ ਕੀਤੀ ਗਈ, ਜਿਸ ’ਤੇ ਭਲਕੇ ਬੁੱਧਵਾਰ ਨੂੰ ਸੁਣਵਾਈ ਕਰਨ ਲਈ ਅਦਾਲਤ ਨੇ ਸਹਿਮਤੀ ਦਿੱਤੀ ਹੈ। ਪਟੀਸ਼ਨਕਰਤਾ ਵਲੋਂ ਦੱਸਿਆ ਗਿਆ ਹੈ ਕਿ ਯੂਨੀਵਰਸਿਟੀ ਕੈਂਪਸ ਵਿਚ ਹਿੰਸਾ ਦੇ ਦੌਰਾਨ ਕਥਿਤ ਤੌਰ ’ਤੇ ਅਗਜਨੀ ਅਤੇ ਲੁੱਟ ਦੀਆਂ ਘਟਨਾਵਾਂ ਹੋਈਆਂ ਹਨ। ਇਸ ਘਟਨਾਕ੍ਰਮ ਨੂੰ ਗੰਭੀਰ ਦੱਸਦਿਆਂ ਹਾਈਕੋਰਟ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਗਈ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਲੰਘੇ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ਵਿਚ ਇਕ ਵਿਦਿਆਰਥਣ ਨਾਲ ਜਬਰ ਜਨਾਹ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ ਵਿਚ ਤਣਾਅ ਵਧ ਗਿਆ ਸੀ ਅਤੇ ਕੈਂਪਸ ਵਿਚ ਹਿੰਸਾ ਭੜਕ ਗਈ ਸੀ।

RELATED ARTICLES
POPULAR POSTS