14.1 C
Toronto
Wednesday, September 30, 2026
spot_img
HomeਕੈਨੇਡਾFrontਭਾਰਤੀ ਜਨਤਾ ਪਾਰਟੀ ਨੇ ਜਲੰਧਰ ਤੋਂ ਵਜਾਇਆ ਚੋਣ ਬਿਗੁਲ

ਭਾਰਤੀ ਜਨਤਾ ਪਾਰਟੀ ਨੇ ਜਲੰਧਰ ਤੋਂ ਵਜਾਇਆ ਚੋਣ ਬਿਗੁਲ

ਭਾਰਤੀ ਜਨਤਾ ਪਾਰਟੀ ਨੇ ਜਲੰਧਰ ਤੋਂ ਵਜਾਇਆ ਚੋਣ ਬਿਗੁਲ
ਅਮਿਤ ਸ਼ਾਹ ਦਾ ਵਾਅਦਾ – ਪੰਜਾਬ ’ਚ ਭਾਜਪਾ ਦੀ ਸਰਕਾਰ ਬਣੀ ਤਾਂ ਨਸ਼ਾ ਕਰ ਦਿਆਂਗੇ ਖਤਮ
ਜਲੰਧਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਅੱਜ ਬੁੱਧਵਾਰ ਨੂੰ ਜਲੰਧਰ ਵਿਚ ਰੈਲੀ ਕਰਕੇ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ-ਬਿਗੁਲ ਵਜਾ ਦਿੱਤਾ ਹੈ। ਇਸਦੇ ਚੱਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਪਹੁੰਚੇ ਅਤੇ ਉਨ੍ਹਾਂ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਆਖਰੀ ਪੜ੍ਹਾਅ ਦੀ ਰੈਲੀ ਨੂੰੂ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਵੱਡਾ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਤਾਂ ਸੂਬੇ ਵਿਚੋਂ ਨਸ਼ਾ ਖਤਮ ਕਰ ਦਿਆਂਗੇ। ਉਨ੍ਹਾਂ ਕਿਹਾ ਕਿ ਅਸੀਂ ਜੋ ਕਿਹਾ ਹੈ, ਉਹ ਕਰਕੇ ਵੀ ਦਿਖਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਸੀਂ ਕਸ਼ਮੀਰ ਨੂੰ ਅੱਤਵਾਦ ਤੋਂ ਮੁਕਤ ਕੀਤਾ ਅਤੇ ਅਸੀਂ ਨਕਸਲਵਾਦ ਦਾ ਖਾਤਮਾ ਵੀ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ 31 ਦਸੰਬਰ 2029 ਤੋਂ ਬਾਅਦ ਤੁਹਾਡੇ ਬੱਚਿਆਂ ਨੂੰ ਨਸ਼ਾ ਉਪਲਬਧ ਕਰਵਾਉਣ ਵਾਲਾ ਕੋਈ ਵੀ ਨਹੀਂ ਬਚੇਗਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਨਸ਼ੇ ਦੇ ਮੁੱਦੇ ’ਤੇ ਹੀ ਵਿਧਾਨ ਸਭਾ ਚੋਣਾਂ ਲੜੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਦੀਆਂ ਪਰੇਸ਼ਾਨੀਆਂ ਦਾ ਹੱਲ ਵੀ ਕਰਾਂਗੇ ਅਤੇ ਵਿੱਤੀ ਹਾਲਤ ਨੂੰ ਵੀ ਠੀਕ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਵੀ ਚੁੱਕੇ। ਭਾਜਪਾ ਦੀ ਇਸ ਰੈਲੀ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਪਰਨੀਤ ਕੌਰ ਅਤੇ ਵਿਜੇ ਸਾਂਪਲਾ ਸਣੇ ਵੱਡੀ ਗਿਣਤੀ ਵਿਚ ਭਾਜਪਾ ਦੇ ਆਗੂ ਹਾਜ਼ਰ ਰਹੇ।

RELATED ARTICLES
POPULAR POSTS