16.1 C
Toronto
Friday, October 2, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਵਲੋਂ ਵਿਰਸਾ ਸਿੰਘ ਵਲਟੋਹਾ ਅਤੇ ਬਹਿਰੀਨ ਤੋਂ ਆਈ ਪੀੜਤ...

ਆਮ ਆਦਮੀ ਪਾਰਟੀ ਵਲੋਂ ਵਿਰਸਾ ਸਿੰਘ ਵਲਟੋਹਾ ਅਤੇ ਬਹਿਰੀਨ ਤੋਂ ਆਈ ਪੀੜਤ ਮਹਿਲਾ ਵਿਚਾਲੇ ਹੋਈ ਗੱਲਬਾਤ ਦੀ ਕਥਿਤ ਆਡੀਓ ਜਾਰੀ

ਆਮ ਆਦਮੀ ਪਾਰਟੀ ਵਲੋਂ ਵਿਰਸਾ ਸਿੰਘ ਵਲਟੋਹਾ ਅਤੇ ਬਹਿਰੀਨ ਤੋਂ ਆਈ ਪੀੜਤ ਮਹਿਲਾ ਵਿਚਾਲੇ ਹੋਈ ਗੱਲਬਾਤ ਦੀ ਕਥਿਤ ਆਡੀਓ ਜਾਰੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੁਖਬੀਰ ਸਿੰਘ ਬਾਦਲ ਕੋਲੋਂ ਵੀ ਮੰਗਿਆ ਜਵਾਬ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖਿਲਾਫ ਦਰਜ ਜਬਰ ਜਨਾਹ ਦੇ ਮਾਮਲੇ ਨੂੰ ਅੱਜ ਇਕ ਆਡੀਓ ਰਿਕਾਰਡਿੰਗ ਜਾਰੀ ਕਰਕੇ ਨਵਾਂ ਮੋੜ ਦੇ ਦਿੱਤਾ ਹੈ। ਇਹ ਕਥਿਤ ਆਡੀਓ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਚਾਵਲਾ ਮਾਮਲੇ ਵਿਚ ਪੀੜਤ ਮਹਿਲਾ ਦਰਮਿਆਨ ਹੋਈ ਗੱਲਬਾਤ ’ਤੇ ਅਧਾਰਿਤ ਹੈ। ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ’ਚ ਇਹ ਆਡੀਓ ਰਿਕਾਰਡਿੰਗ ਜਾਰੀ ਕਰਕੇ ਸ਼ੋ੍ਰਮਣੀ ਕਮੇਟੀ ’ਤੇ ਸਵਾਲ ਚੁੱਕੇ ਹਨ। ਪੰਨੂ ਨੇ ਦਾਅਵਾ ਕੀਤਾ ਕਿ 7-8 ਮਹੀਨਿਆਂ ਦੇ ਸਮੇਂ ਦੌਰਾਨ ਵਿੱਤੀ ਲੈਣ-ਦੇਣ ਦਾ ਕਥਿਤ ਆਡੀਓ ਵਿਚ ਜ਼ਿਕਰ ਹੈ। ਬਲਤੇਜ ਪੰਨੂ ਨੇ ਸਵਾਲ ਚੁੱਕਿਆ ਕਿ ਬਹਿਰੀਨ ਤੋਂ ਇਸ ਔਰਤ ਨੂੰ ਪੰਜਾਬ ਕਿਉਂ ਲਿਆਂਦਾ ਗਿਆ ਅਤੇ ਉਸ ਨੂੰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਾਲੀਆਂ ਇਮਾਰਤਾਂ ਵਿਚ ਲੰਬਾ ਸਮਾਂ ਕਿਵੇਂ ਠਹਿਰਾਇਆ ਗਿਆ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਇਸ ਔਰਤ ਦੀ ਸ਼ਿਕਾਇਤ ’ਤੇ ਸ਼ੋ੍ਰਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖਿਲਾਫ ਜਬਰ ਜਨਾਹ ਦਾ ਪਰਚਾ ਦਰਜ ਕੀਤਾ ਸੀ। ਬਲਤੇਜ ਪੰਨੂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੋਲੋਂ ਵੀ ਜਵਾਬ ਮੰਗਿਆ ਹੈ।

RELATED ARTICLES
POPULAR POSTS