ਅਰੁਣ ਜੇਤਲੀ ਨੇ ਕੀਤਾ ਸੀ ਕੇਸ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਮਾਣਹਾਨੀ ਦੇ ਮੁਕੱਦਮੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ 6 ਵਿਅਕਤੀਆਂ ਨੂੰ ਨੋਟਿਸ ਜਾਰੀ ਕਰਕੇ 7 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਨੋਟਿਸ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਮਾਨਹਾਨੀ ਦੇ ਮਾਮਲੇ ਵਿਚ ਭੇਜਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਅਰਵਿੰਦ ਕੇਜਰੀਵਾਲ ਸਣੇ ਛੇ ਵਿਅਕਤੀਆਂ ਖਿਲਾਫ 10 ਕਰੋੜ ਦਾ ਮਾਣਹਾਨੀ ਮੁਕੱਦਮਾ ਕੀਤਾ ਸੀ। ਕੇਜਰੀਵਾਲ ਤੋਂ ਇਲਾਵਾ ਇਸ ਕੇਸ ਵਿੱਚ ਸੰਜੇ ਸਿੰਘ, ਆਸ਼ੂਤੋਸ਼, ਕੁਮਾਰ ਵਿਸ਼ਵਾਸ, ਰਾਘਵ ਚੱਢਾ ਤੇ ਦੀਪਕ ਵਾਜਪਾਈ ਸ਼ਾਮਲ ਹਨ।
Check Also
ਡੋਨਾਲਡ ਟਰੰਪ ਨੇ ਦਵਾਈਆਂ ’ਤੇ ਟੈਰਿਫ ਲਗਾਉਣ ਦਾ ਕੀਤਾ ਐਲਾਨ
ਟਰੰਪ ਦੇ ਫੈਸਲੇ ਨਾਲ ਭਾਰਤੀ ਕੰਪਨੀਆਂ ਨੂੰ ਹੋ ਸਕਦਾ ਹੈ ਵੱਡਾ ਨੁਕਸਾਨ ਵਾਸ਼ਿੰਗਟਨ/ਬਿਊਰੋ ਨਿਊਜ਼ : …