3.4 C
Toronto
Tuesday, October 6, 2026
spot_img
HomeਕੈਨੇਡਾFrontਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ...

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਰਾਹੁਲ ਅਤੇ ਪਿ੍ਰਅੰਕਾ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਰਾਹੁਲ ਅਤੇ ਪਿ੍ਰਅੰਕਾ
ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਵੀ ਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਦਿੱਲੀ ਸਥਿਤ ਚੋਣ ਕਮਿਸ਼ਨ ਦੇ ਦਫਤਰ ਵੱਲ ਮਾਰਚ ਕਰ ਰਹੇ ‘ਇੰਡੀਆ’ ਗਠਜੋੜ ਦੇ ਕਈ ਪ੍ਰਮੁੱਖ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਹਿਰਾਸਤ ਵਿਚ ਲਏ ਗਏ ਆਗੂਆਂ ਵਿਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਤਿ੍ਰਣਮੂਲ ਕਾਂਗਰਸ ਦੇ ਆਗੂ ਅਭਿਸ਼ੇਕ ਬੈਨਰਜੀ ਅਤੇ ਕਾਂਗਰਸ ਪਾਰਟੀ ਦੇ ਕਈ ਆਗੂ ਸ਼ਾਮਲ ਹਨ। ਸੰਸਦ ਦੇ ਮਕਰ ਦੁਆਰ ਤੋਂ ਚੋਣ ਕਮਿਸ਼ਨ ਦੇ ਦਫਤਰ ਵੱਲ ਵਧ ਰਹੇ ਮਾਰਚ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਅਤੇ ਆਗੂਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਗਈ। ਇਸਦੇ ਚੱਲਦਿਆਂ ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ, ਕੇ.ਸੀ. ਵੇਣੂਗੋਪਾਲ, ਚਰਨਜੀਤ ਸਿੰਘ ਚੰਨੀ ਅਤੇ ਦੀਪੇਂਦਰ ਹੁੱਡਾ ਸਣੇ ਕਈ ਹੋਰ ਕਾਂਗਰਸੀ ਆਗੂਆਂ ਨੇ ਆਕਾਸ਼ਵਾਣੀ ਭਵਨ ਨੇੜੇ ਧਰਨਾ ਲਗਾ ਦਿੱਤਾ। ਜ਼ਿਕਰਯੋਗ ਹੈ ਕਿ ਸਪੈਸ਼ਲ ਇਨਟੈਨਸਿਵ ਰਿਵੀਜ਼ਨ (ਐਸਆਈਆਰ) ’ਚ ਗੜਬੜੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਬੁਰੀ ਤਰ੍ਹਾਂ ਘਿਰ ਚੁੱਕੇ ਹਨ। ਇਸ ਮਾਮਲੇ ਵਿਚ ‘ਇੰਡੀਆ’ ਗਠਜੋੜ ਵਿਚ ਸ਼ਾਮਲ ਸਾਰੀਆਂ ਪਾਰਟੀਆਂ ਦੇ ਆਗੂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਅਸਤੀਫਾ ਮੰਗ ਰਹੇ ਹਨ। ਸਿਆਸੀ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਚੋਣ ਕਮਿਸ਼ਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸਦੇ ਚੱਲਦਿਆਂ ਇਹ ਆਗੂ ਪੁਲਿਸ ਵਲੋਂ ਲਗਾਏ ਗਏ ਬੈਰੀਕੇਡਾਂ ’ਤੇ ਵੀ ਚੜ੍ਹ ਗਏ।

RELATED ARTICLES
POPULAR POSTS