17.1 C
Toronto
Wednesday, October 7, 2026
spot_img
HomeਕੈਨੇਡਾFrontਗਮਾਡਾ ਦਫਤਰ ’ਚ ਈਡੀ ਦੀ ਰੇਡ ਦਾ ਮਾਮਲਾ ਹਾਈਕੋਰਟ ਪਹੁੰਚਿਆ

ਗਮਾਡਾ ਦਫਤਰ ’ਚ ਈਡੀ ਦੀ ਰੇਡ ਦਾ ਮਾਮਲਾ ਹਾਈਕੋਰਟ ਪਹੁੰਚਿਆ

ਗਮਾਡਾ ਦਫਤਰ ’ਚ ਈਡੀ ਦੀ ਰੇਡ ਦਾ ਮਾਮਲਾ ਹਾਈਕੋਰਟ ਪਹੁੰਚਿਆ
ਹਾਈਕੋਰਟ ਨੇ ਈਡੀ ਕੋਲੋਂ 15 ਦਿਨਾਂ ਵਿਚ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਗਮਾਡਾ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਮਗਰੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਈਡੀ ਨੂੰ ਇਸ ਮਾਮਲੇ ’ਤੇ 15 ਦਿਨਾਂ ਵਿਚ ਜਵਾਬ ਦੇਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਮੁਹਾਲੀ ਸਥਿਤ ਗਮਾਡਾ ਦੇ ਦਫਤਰ ਦੀ ਈਡੀ ਵਲੋਂ ਲੰਘੀ 22 ਤੋਂ 24 ਸਤੰਬਰ ਤੱਕ, ਲਈ ਗਈ ਤਲਾਸ਼ੀ ਅਤੇ ਸਰਵੇਖਣ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ’ਤੇ ਹੁਣ ਅਗਲੀ ਸੁਣਵਾਈ ਆਉਂਦੀ 28 ਅਕਤੂਬਰ ਨੂੰ ਹੋਵੇਗੀ। ਈਡੀ ਨੇ ਅਦਾਲਤ ਵਿਚ ਜਵਾਬ ਦੇਣ ਲਈ ਦੋ ਹਫਤਿਆਂ ਦਾ ਸਮਾਂ ਦੇਣ ਦੀ ਮੰਗ ਕੀਤੀ ਸੀ। ਇਸ ਪਟੀਸ਼ਨ ਨੂੰ ਜ਼ਰੂਰੀ ਸੁਣਵਾਈ ਵਾਲੀ ਸੂਚੀ ਵਿਚ ਦਰਜ ਕੀਤਾ ਗਿਆ ਸੀ ਅਤੇ ਅੱਜ ਬੁੱਧਵਾਰ ਨੂੰ ਇਸ ਮਾਮਲੇ ’ਤੇ ਸੁਣਵਾਈ ਹੋਈ ਹੈ। ਜ਼ਿਕਰਯੋਗ ਹੈ ਕਿ ਗਮਾਡਾ ਦਫਤਰ ਦੀ ਈਡੀ ਵਲੋਂ ਕਰੀਬ 50 ਘੰਟੇ ਤਲਾਸ਼ੀ ਲਈ ਗਈ ਸੀ ਅਤੇ ਦਫਤਰੀ ਰਿਕਾਰਡ ਦੇ 30 ਬੈਗ ਵੀ ਜ਼ਬਤ ਕੀਤੇ ਗਏ ਸਨ।

RELATED ARTICLES
POPULAR POSTS