11 C
Toronto
Thursday, October 8, 2026
spot_img
HomeਕੈਨੇਡਾFrontਜਥੇਦਾਰ ਗੜਗੱਜ ਵੱਲੋਂ ਗੁਰੂ ਘਰਾਂ ਨੇੜੇ ਨਜਾਇਜ਼ ਕਬਜ਼ਿਆਂ ਖਿਲਾਫ ਕਾਰਵਾਈ ਦੇ ਆਦੇਸ਼

ਜਥੇਦਾਰ ਗੜਗੱਜ ਵੱਲੋਂ ਗੁਰੂ ਘਰਾਂ ਨੇੜੇ ਨਜਾਇਜ਼ ਕਬਜ਼ਿਆਂ ਖਿਲਾਫ ਕਾਰਵਾਈ ਦੇ ਆਦੇਸ਼

ਜਥੇਦਾਰ ਗੜਗੱਜ ਵੱਲੋਂ ਗੁਰੂ ਘਰਾਂ ਨੇੜੇ ਨਜਾਇਜ਼ ਕਬਜ਼ਿਆਂ ਖਿਲਾਫ ਕਾਰਵਾਈ ਦੇ ਆਦੇਸ਼
ਸ਼੍ਰੋਮਣੀ ਕਮੇਟੀ ਨੂੰ ਦਿੱਤੇ ਨਜਾਇਜ਼ ਕਬਜ਼ੇ ਰੋਕਣ ਦੇ ਨਿਰਦੇਸ਼
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ’ਤੇ ਕੁਝ ਲੋਕਾਂ ਵੱਲੋਂ ਇੱਟਾਂ-ਰੋੜਿਆਂ ਨਾਲ ਕੀਤੇ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਆਗੂਆਂ ਨੇ ਮੁਲਜ਼ਮਾਂ ਨੂੰ ਜੇਲ੍ਹ ਭਿਜਵਾ ਕੇ ਕਬਜ਼ੇ ਖਾਲੀ ਕਰਵਾ ਦਿੱਤੇ ਹਨ, ਪਰ ਇਸ ਘਟਨਾ ਪਿੱਛੇ ਕੰਮ ਕਰਦੀ ਮਾਨਸਿਕਤਾ ਪੰਜਾਬ ਦੀ ਭਾਈਚਾਰਕ ਸਾਂਝ ਲਈ ਚਿੰਤਾਜਨਕ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਬਾਹਰੀ ਵਿਅਕਤੀ ਗ਼ੈਰ-ਕਾਨੂੰਨੀ ਕਬਜ਼ੇ ਨਾ ਕਰੇ। ਉਨ੍ਹਾਂ ਇਸ ਨੂੰ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਕਰਾਰ ਦਿੱਤਾ। ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਪਾਸੋਂ ਸਮੁੱਚੀ ਰਿਪੋਰਟ ਮੰਗਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਤੋਂ ਹਰ ਲੋੜਵੰਦ ਨੂੰ ਲੰਗਰ ਛਕਾਇਆ ਜਾਂਦਾ ਹੈ, ਪਰ ਜੇਕਰ ਕੋਈ ਧਾੜਵੀ ਬਣ ਕੇ ਹਮਲਾ ਕਰੇਗਾ ਤਾਂ ਸਿੱਖ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਨੂੰ ਅਜਿਹੇ ਨਜਾਇਜ਼ ਕਬਜ਼ੇ ਰੋਕਣ ਦੇ ਵੀ ਨਿਰਦੇਸ਼ ਦਿੱਤੇ ਹਨ।

RELATED ARTICLES

POPULAR POSTS