11 C
Toronto
Thursday, October 8, 2026
spot_img
HomeਕੈਨੇਡਾFrontਫਿਲਮੀ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ

ਫਿਲਮੀ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ

ਫਿਲਮੀ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਨਾਨਾ ਪਾਟੇਕਰ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ/ਬਿਊਰੋ ਨਿਊਜ਼
ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ਼ ਅਦਾਕਾਰ ਨਾਨਾ ਪਾਟੇਕਰ ਦਾ ਅੱਜ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ ਅਤੇ ਉਨ੍ਹਾਂ ਦੀ ਉਮਰ 75 ਸਾਲ ਦੱਸੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨਾਨਾ ਪਾਟੇਕਰ ਦੀ ਗੋਆ ਸਥਿਤ ਰਿਹਾਇਸ਼ ’ਤੇ ਹੀ ਸਿਹਤ ਵਿਗੜੀ ਅਤੇ ਤੁਰੰਤ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਕਰੀਬ 45 ਮਿੰਟ ਤੱਕ ਸੀ.ਪੀ.ਆਰ. ਦੇ ਕੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਸਫਲਤਾ ਨਹੀਂ ਮਿਲੀ। ਮਣੀਪਾਲ ਹਸਪਤਾਲ ਦੇ ਆਨਕੋਲੋਜੀ ਵਿਭਾਗ ਦੇ ਪ੍ਰਮੁੱਖ ਡਾ. ਸ਼ੇਖਰ ਸਾਲਕਰ ਦੇ ਅਨੁਸਾਰ ਲਗਾਤਾਰ ਸੀ.ਪੀ.ਆਰ. ਦਿੱਤੇ ਜਾਣ ਦੇ ਬਾਵਜੂਦ ਨਾਨਾ ਪਾਟੇਕਰ ਨੂੰ ਬਚਾਇਆ ਨਹੀਂ ਜਾ ਸਕਿਆ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਬਹੁਤ ਸਾਰੀਆਂ ਸਿਆਸੀ ਅਤੇ ਫਿਲਮੀ ਹਸਤੀਆਂ ਨੇ ਨਾਨਾ ਪਾਟੇਕਰ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਨਾਨਾ ਪਾਟੇਕਰ ਨੇ ਕਰੀਬ ਪੰਜ ਦਹਾਕਿਆਂ ਦੇ ਫਿਲਮੀ ਸਫਰ ਦੌਰਾਨ ਆਪਣੀ ਵੱਖਰੀ ਪਛਾਣ ਬਣਾਈ। ਫਿਲਮ ‘ਕ੍ਰਾਂਤੀਵੀਰ’ ਵਿਚ ਅਦਾਕਾਰੀ ਲਈ ਉਨ੍ਹਾਂ ਨੂੰ ਰਾਸ਼ਟਰੀ ਫਿਲਮ ਪੁਰਸਕਾਰ ਅਤੇ ਫਿਲਮ ਫੇਅਰ ਦਾ ਸਰਵੋਤਮ ਅਦਾਕਾਰ ਪੁਰਸਕਾਰ ਵੀ ਮਿਲਿਆ ਸੀ। ਫਿਲਮਾਂ ਵਿਚ ਯੋਗਦਾਨ ਲਈ ਭਾਰਤ ਸਰਕਾਰ ਵਲੋਂ ਨਾਨਾ ਪਾਟੇਕਰ ਨੂੰ 2013 ਵਿਚ ਪਦਮਸ੍ਰੀ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

RELATED ARTICLES

POPULAR POSTS