Breaking News
Home / ਦੁਨੀਆ / ਗੁਰਦੁਆਰਾ ਨਾਮਧਾਰੀ ਸਿੱਖ ਸੰਗਤ ਬਰੈਂਪਟਨ ‘ਚ ਵਿਸਾਖੀ ਪੁਰਬ ਮਨਾਇਆ ਗਿਆ

ਗੁਰਦੁਆਰਾ ਨਾਮਧਾਰੀ ਸਿੱਖ ਸੰਗਤ ਬਰੈਂਪਟਨ ‘ਚ ਵਿਸਾਖੀ ਪੁਰਬ ਮਨਾਇਆ ਗਿਆ

ਪ੍ਰੋ. ਜਗਮੋਹਣ ਸਿੰਘ ਤੇ ਪੂਰਨ ਸਿੰਘ ਪਾਂਧੀ ਨੂੰ ਕੀਤਾ ਗਿਆ ਸਨਮਾਨਿਤ
ਬਰੈਂਪਟਨ/ਡਾ.ਝੰਡ : ਮਲੂਕ ਸਿੰਘ ਕਾਹਲੋਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਬੀਤੇ ਹਫ਼ਤੇ 15 ਅਪ੍ਰੈਲ ਨੂੰ ਗੁਰਦੁਆਰਾ ਨਾਮਧਾਰੀ ਸਿੱਖ ਸੰਗਤ, ਬਰੈਂਪਟਨ ਵਿੱਚ ਵਿਸਾਖੀ ਦਾ ਪੁਰਬ ਨਾਮਧਾਰੀ ਸਿੱਖ ਸੰਗਤ ਵੱਲੋਂ ਬੜੀ ਸ਼ਰਧਾ ਅਤੇ ਜੋਸ਼ ਨਾਲ ਮਨਾਇਆ ਗਿਆ।
ਭਾਰੀ ਗਿਣਤੀ ਵਿੱਚ ਮੌਜੂਦ ਸੰਗਤਾਂ ਦੀ ਹਾਜ਼ਰੀ ਵਿੱਚ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ਅਤੇ ਵੱਖ-ਵੱਖ ਬੁਲਾਰਿਆਂ ਵੱਲੋਂ ਵਿਸਾਖੀ ਦੇ ਧਾਰਮਿਕ ਅਤੇ ਇਤਿਹਾਸਕ ਪੱਖਾਂ ‘ਤੇ ਭਰਪੂਰ ਰੌਸ਼ਨੀ ਪਾਈ ਗਈ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜਾਬ ਤੋਂ ਆਏ ਪ੍ਰੋ. ਜਗਮੋਹਣ ਸਿੰਘ ਜੋ ਸ਼ਹੀਦ ਭਗਤ ਸਿੰਘ ਹੁਰਾਂ ਦੇ ਭਾਣਜੇ ਹਨ, ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਏਸੇ ਤਰ੍ਹਾਂ ਬਰੈਂਪਟਨ ਦੇ ਉੱਘੇ ਪੰਜਾਬੀ ਲੇਖਕ ਪੂਰਨ ਸਿੰਘ ਪਾਂਧੀ ਜੀ ਨੂੰ ਵੀ ਸਨਮਾਨ-ਚਿੰਨ੍ਹ ਦੇ ਕੇ ਪ੍ਰਬੰਧਕਾਂ ਵੱਲੋਂ ਸਨਮਾਨ ਦਿੱਤਾ ਗਿਆ।
ਪ੍ਰਬੰਧਕਾਂ ਵਿੱਚ ਮੁੱਖ ਤੌਰ ‘ਤੇ ਹਰਜਿੰਦਰ ਸਿੰਘ ਸਿਰਸਾ, ਅਜੀਤ ਸਿੰਘ ਲਾਲ, ਹਰਦਿਆਲ ਸਿੰਘ ਝੀਤਾ ਆਦਿ ਸ਼ਾਮਲ ਸਨ। ਪ੍ਰੋ. ਜਗਮੋਹਣ ਸਿੰਘ ਅਤੇ ਪੂਰਨ ਸਿੰਘ ਪਾਂਧੀ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਇਨ੍ਹਾਂ ਸਨਮਾਨਾਂ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ।

Check Also

ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ

ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ …